ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

03/23/2018 7:52:27 AM

ਤਰਨਤਾਰਨ,  (ਆਹਲੂਵਾਲੀਆ)-  ਪੰਜਾਬ ਰੋਡਵੇਜ਼ ਤਰਨਤਾਰਨ ਡਿਪੂ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਐਕਸ਼ਨ ਕਮੇਟੀ ਦੇ ਸੱਦੇ 'ਤੇ ਸੂਬੇ ਭਰ 'ਚ 12 ਤੋਂ 2 ਵਜੇ ਤੱਕ ਬੱਸ ਅੱਡੇ ਬੰਦ ਕਰਨ ਦੇ ਤਹਿਤ ਤਰਨਤਾਰਨ ਵਿਖੇ ਰੋਸ ਰੈਲੀ ਏਟਕ ਪ੍ਰਧਾਨ ਅਜਮੇਰ ਸਿੰਘ, ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ 'ਚ ਕੀਤੀ ਗਈ ਤੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ ਦੂਰ-ਨੇੜੇ ਜਾਣ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨ ਹੁੰਦਾ ਵੇਖਿਆ ਗਿਆ।
 ਆਗੂਆਂ ਨੇ ਸੰਬੋਧਨ ਕਰਦਿਆਂ ਸਰਕਾਰ ਕੋਲੋਂ ਮੰਗ ਕੀਤੀ ਕਿ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ, ਡੀ. ਏ. ਦੀ ਬਕਾਇਆ ਕਿਸ਼ਤ ਜਾਰੀ ਕੀਤੀ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਏਰੀਅਰ ਦਿੱਤਾ ਜਾਵੇ, ਕਰਜ਼ਾ ਮੁਕਤ ਬੱਸਾਂ ਰੋਡਵੇਜ਼ 'ਚ ਸ਼ਾਮਲ ਕੀਤੀਆਂ ਜਾਣ, ਕੱਚੇ ਠੇਕਾ ਆਧਾਰਤ ਮੁਲਾਜ਼ਮ ਰੈਗੂਲਰ ਕੀਤੇ ਜਾਣ, ਬਰਾਬਰ ਕੰਮ ਬਰਾਬਰ ਤਨਖਾਹ ਕਾਨੂੰਨ ਲਾਗੂ ਕੀਤਾ ਜਾਵੇ, ਰੋਡ ਸੇਫਟੀ ਬਿੱਲ ਦਾ ਕਾਨੂੰਨ ਵਾਪਸ ਲਿਆ ਜਾਵੇ, ਡਰਾਈਵਰਾਂ ਤੇ ਕੰਡਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਸਰਬਜੀਤ ਸਿੰਘ, ਪਰਮਜੀਤ ਸਿੰਘ, ਪ੍ਰਿਥੀਪਾਲ ਸਿੰਘ, ਦਲਬੀਰ ਸਿੰਘ, ਜਸਬੀਰ ਸਿੰਘ, ਨਿਰਮਲ ਮਸੀਹ, ਨਿਰਮਲ ਸਿੰਘ, ਬੂਟਾ ਸਿੰਘ, ਪਨਬਸ ਦੇ ਸਤਿਨਾਮ ਸਿੰਘ, ਸ਼ੇਰ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।


Related News