ਮੋਟਰਸਾਈਕਲ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

03/23/2018 8:00:39 AM

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਇਕ ਤੇਜ਼ ਰਫਤਾਰ ਮੋਟਰਸਾਈਕਲ ਵੱਲੋਂ ਟੱਕਰ ਮਾਰ ਦੇਣ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਅਹਿਮਦਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਮਹਿੰੰਦਰ ਯਾਦਵ ਪੁੱਤਰ ਨੰਦਣ ਯਾਦਵ ਵਾਸੀ ਸੁਖਦੇਵ ਨਗਰ ਅਹਿਮਦਗੜ੍ਹ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਇਕ ਮਿੱਲ 'ਚ ਲੇਬਰ ਦਾ ਠੇਕੇਦਾਰ ਹੈ ਅਤੇ 20 ਮਾਰਚ ਨੂੰ ਉਸ ਦਾ ਮਜ਼ਦੂਰ ਲਛਮਣ ਸ਼ਰਮਾ ਪੁੱਤਰ ਗੋਪਾਲ ਸ਼ਰਮਾ ਕਿਰਾਏਦਾਰ ਵਾਰਡ ਨੰ. 7 ਨੇੜੇ ਹਰਵਿਲਾਸ ਦੀ ਫੈਕਟਰੀ ਅਹਿਮਦਗੜ੍ਹ  ਆਪਣੀ ਡਿਊਟੀ ਖ਼ਤਮ ਕਰ ਕੇ ਸਾਈਕਲ 'ਤੇ ਆਪਣੇ ਘਰ ਜਾ ਰਿਹਾ ਸੀ ਕਿ ਸਾਹਮਣੇ ਤੋਂ ਅਸ਼ਪਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਬੋੜਹਾਈ ਕਲਾਂ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਬਿਨਾਂ ਹਾਰਨ ਦਿੱਤੇ ਆਪਣਾ ਮੋਟਰਸਾਈਕਲ ਉਸ ਦੇ ਸਾਈਕਲ 'ਚ ਮਾਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਹਸਪਤਾਲ ਵਿਖੇ ਦਮ ਤੋੜ ਗਿਆ।


Related News