265 ਗ੍ਰਾਮ ਹੈਰੋਇਨ ਸਣੇ ਕਾਬੂ

03/23/2018 7:58:58 AM

ਚੋਹਲਾ ਸਾਹਿਬ,  (ਨਈਅਰ)-  ਪੁਲਸ ਥਾਣਾ ਚੋਹਲਾ ਸਾਹਿਬ ਦੀ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਬਲੈਰੋ ਗੱਡੀ ਸਵਾਰ ਨੌਜਵਾਨ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ-ਇੰਸਪੈਕਟਰ ਸੁਖਰਾਜ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਪੁਲ ਸੂਆ ਰੱਤੋਕੇ ਨੇੜਿਓਂ ਇਕ ਬਲੈਰੋ ਗੱਡੀ ਸਵਾਰ ਨੂੰ ਸ਼ੱਕ ਪੈਣ 'ਤੇ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਸਰਬਜੀਤ ਸਿੰਘ ਉਰਫ ਸੋਨੂੰ ਪੁੱਤਰ ਮਹਿੰਦਰ ਸਿੰਘ ਖਡੂਰ ਸਾਹਿਬ ਵਜੋਂ ਹੋਈ ਹੈ। ਪੁਲਸ ਨੇ ਨੌਜਵਾਨ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News