ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

03/23/2018 8:03:46 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਸਾਬਕਾ ਪੰਚਾਇਤ ਮੈਂਬਰ ਪਿੰਡ ਝਲੂਰ ਬਿੱਕਰ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ (20) ਪੁੱਤਰ ਬੱਗਾ ਸਿਘ ਵਾਸੀ ਝਲੂਰ, ਜੋ ਕਿ ਬਿਜਲੀ ਮਕੈਨਿਕ ਦਾ ਕੰਮ ਸਿੱਖ ਰਿਹਾ ਸੀ, ਵੀਰਵਾਰ ਨੂੰ ਖੇਤ 'ਚ ਮੋਟਰ ਠੀਕ ਕਰਨ ਗਿਆ ਤਾਂ ਅਚਾਨਕ ਕਰੰਟ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਪਿੰਡ ਵਾਸੀਆਂ ਨੇ ਸਿਵਲ ਹਸਪਤਾਲ ਬਰਨਾਲਾ 'ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।


Related News