ਸਰਕਾਰੀ ਛੁੱਟੀ ਦੇ ਬਾਵਜੂਦ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ

03/23/2018 9:18:37 AM

ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਵੱਲੋਂ ਭਾਵੇਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਸਮੇਂ ਅਤੇ ਸ਼ਡਿਊਲ ਅਨੁਸਾਰ ਹੀ ਹੋਣਗੀਆਂ। ਬੋਰਡ ਦੀ ਸਕੱਤਰ ਹਰਗੁਣਜੀਤ ਕੌਰ ਨੇ ਦੱਸਿਆ ਕਿ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਸ਼ਡਿਊਲ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਛੁੱਟੀ ਦੇ ਬਾਵਜੂਦ ਇਹ ਪ੍ਰੀਖਿਆਵਾਂ 23 ਮਾਰਚ ਨੂੰ ਆਮ ਵਾਂਗ ਹੀ ਹੋਣਗੀਆਂ। ਉਨ੍ਹਾਂ ਦੱਸਿਆ ਕਿ 23 ਮਾਰਚ ਨੂੰ 12ਵੀਂ ਦੇ ਇਕਨਾਮਿਕਸ ਅਤੇ ਫੰਡਾਮੈਂਟਲਜ਼ ਆਫ ਈ-ਬਿਜ਼ਨੈੱਸ ਵਿਸ਼ਿਆਂ ਦੀ ਪ੍ਰੀਖਿਆ ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਹੀ ਹੋਵੇਗੀ।


Related News