ਵੱਡੀ ਮਾਤਰਾ ''ਚ ਨਸ਼ੀਲੇ ਪਦਾਰਥਾਂ ਸਣੇ ਇਕ ਕਾਬੂ

03/23/2018 11:33:26 AM

ਭਵਾਨੀਗੜ੍ਹ (ਵਿਕਾਸ) — ਪੁਲਸ ਨੇ ਵੱਡੀ ਮਾਤਰਾ 'ਚ ਨਸ਼ੇ ਦੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਸਬ ਇੰਸਪੈਕਟਰ ਜੱਗਾ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਆਲੋਅਰਖ ਨੇੜੇ ਗਸ਼ਤ ਦੌਰਾਨ ਪੁਲਸ ਪਾਰਟੀ ਨੇ ਸਿਰ ਤੇ ਪਲਾਸਟਿਕ ਦਾ ਥੈਲਾ ਚੁੱਕੀ ਪੈਦਲ ਤੁਰੇ ਆਉਦੇਂ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਪੁਲਸ ਨੂੰ  ਉਸ ਕੋਲੋ 117 ਸ਼ੀਸ਼ੀਆਂ ਅਤੇ 7900 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਪੁਲਸ ਮੁਤਾਬਿਕ ਮੁਲਜਮ ਦੀ ਪਛਾਣ ਬਲਕਾਰ ਸਿੰਘ ਵਜੋ ਹੋਈ । ਐੱਸ.ਆਈ. ਜੱਗਾ ਰਾਮ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਸ ਇਹ ਵੀ ਪੜਤਾਲ ਕਰਨ 'ਚ ਜੁੱਟ ਗਈ ਹੈ ਕਿ ਉਕਤ ਵਿਅਕਤੀ ਇੰਨੇ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਕਿਥੋ ਲਿਆਇਆ ਤੇ ਕਿਥੇ ਸਪਲਾਈ ਕਰਦਾ ਸੀ।


Related News