ਸਹੁਰਾ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਲਿਆ ਫਾਹਾ

03/23/2018 12:00:49 PM

ਵਲਟੋਹਾ (ਜ. ਬ., ਸੋਨੀਆ, ਅਮਰਗੌਰ, ਸੰਦੀਪ) : ਕਸਬਾ ਵਲਟੋਹਾ ਦੀ ਇਕ ਵਿਆਹੁਤਾ ਨੇ ਪੱਖੇ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕਾ ਇਕ 5 ਮਹੀਨੇ ਦੇ ਬੱਚੇ ਦੀ ਮਾਂ ਸੀ ਤੇ ਆਪਣੇ ਸਹੁਰਾ ਪਰਿਵਾਰ ਤੋਂ ਤੰਗ ਦੱਸੀ ਜਾ ਰਹੀ ਹੈ। ਮਾਮਲੇ ਦੀ ਸੂਚਨਾ ਮਿਲਣ 'ਤੇ ਥਾਣਾ ਵਲਟੋਹਾ ਪੁਲਸ ਨੇ  ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।  
ਜਾਣਕਾਰੀ ਦਿੰਦਿਆਂ ਲੜਕੀ ਦੀ ਮਾਤਾ ਰਾਜ ਕੌਰ ਨੇ ਦੱਸਿਆ ਕਿ ਮੇਰੀ ਲੜਕੀ ਗੁਰਪ੍ਰੀਤ ਕੌਰ ਦਾ ਵਿਆਹ ਕਰੀਬ 5 ਸਾਲ ਪਹਿਲਾਂ ਹਰਜੀਤ ਸਿੰਘ ਵਾਸੀ ਬਹਾਦਰ ਨਗਰ (ਹਾਲ ਵਾਸੀ ਵਲਟੋਹਾ) ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸੱਸ ਨਾਲ ਸ਼ੁਰੂ ਤੋਂ ਹੀ ਅਣਬਣ ਰਹੀ ਤੇ ਸਹੁਰਾ ਪਰਿਵਾਰ ਅਕਸਰ ਉਸ ਦੀ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ, ਜਿਸ ਕਾਰਨ ਅੱਜ ਮੇਰੀ ਲੜਕੀ ਨੇ ਪੱਖੇ ਨਾਲ ਫਾਹਾ ਲੈ ਲਿਆ ਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਵਲਟੋਹਾ ਦੇ ਮੁਖੀ ਸਬ-ਇੰਸਪੈਕਟਰ ਹਰਚੰਦ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਤਾ ਰਾਜ ਕੌਰ ਦੇ ਬਿਆਨਾਂ 'ਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


Related News