ਬੋਲਟਨ ਦੀ ਨਿਯੁਕਤੀ ਤੋਂ ਪ੍ਰੇਸ਼ਾਨ ਏਸ਼ੀਆਈ ਦੇਸ਼

03/23/2018 12:21:10 PM

ਸੋਲ(ਭਾਸ਼ਾ)— ਅਮਰੀਕਾ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਅਤੇ ਉਤਰੀ ਕੋਰੀਆ 'ਤੇ ਫੌਜੀ ਕਾਰਵਾਈ ਦੀ ਵਕਾਲਤ ਕਰਨ ਵਾਲੇ ਜੋਹਨ ਬੋਲਟਨ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕਰਨ ਦੀ ਘੋਸ਼ਣਾ ਨੂੰ ਲੈ ਕੇ ਦੱਖਣੀ ਕੋਰੀਆ ਅਤੇ ਏਸ਼ੀਆ ਦੇ ਹੋਰ ਦੇਸ਼ਾਂ ਨੇ ਚਿੰਤਾ ਜਤਾਈ ਹੈ। ਇਸ ਦੇ ਨਾਲ ਹੀ ਟਰੰਪ ਅਤੇ ਉਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਕਾਰ ਹੋਣ ਵਾਲੀ ਗੱਲਬਾਤ 'ਤੇ ਵੀ ਸ਼ੱਕ ਦੇ ਬੱਦਲ ਮੰਡਰਾ ਰਹੇ ਹਨ।
ਟਰੰਪ ਨੇ ਟਵਿਟਰ 'ਤੇ ਜਾਣਕਾਰੀ ਦਿੱਤੀ ਹੈ ਕਿ ਉਹ ਐਚ.ਆਰ ਮੈਕਮਾਸਟਰ ਦੀ ਜਗ੍ਹਾ ਜੋਹਨ ਬੋਲਟਨ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਬਣਾ ਰਹੇ ਹਨ। ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੇ ਸਾਬਕਾ ਰਾਜਦੂਤ ਬੋਲਟਨ ਆਪਣੇ ਸਖਤ ਰਵੱਈਏ ਲਈ ਜਾਣੇ ਜਾਂਦੇ ਹਨ। ਦੱਖਣੀ ਕੋਰੀਆ ਨੇ ਕਿਹਾ ਹੈ ਕਿ ਉਹ ਅਮਰੀਕਾ ਅਤੇ ਉਤਰੀ ਕੋਰੀਆ ਵਿਚਕਾਰ ਸਬੰਧਾਂ ਨੂੰ ਸੁਧਾਰਨ ਨੂੰ ਲੈ ਕੇ ਲਗਾਤਾਰ ਗੱਲਬਾਤ ਜਾਰੀ ਰੱਖੇਗਾ ਪਰ ਬੋਲਟਨ ਦਾ ਰਵੱਈਆਂ ਚਿੰਤਾਜਨਕ ਹੈ। ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦਫਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, 'ਸਾਡੀ ਸੋਚ ਇਹ ਹੈ ਕਿ ਜੇਕਰ ਕੋਈ ਨਵਾਂ ਰਸਤਾ ਖੁੱਲ੍ਹਦਾ ਹੈ ਤਾਂ ਸਾਨੂੰ ਉਸ ਰਸਤੇ 'ਤੇ ਜਾਣਾ ਪੈਂਦਾ ਹੈ।'


Related News