''ਇਨਕਲਾਬ ਜ਼ਿੰਦਾਬਾਦ'' ਦੇ ਨਾਅਰਿਆਂ ਨਾਲ ਗੂੰਜਿਆ ਫਿਰੋਜ਼ਪੁਰ

03/23/2018 12:54:05 PM


ਫਿਰੋਜ਼ਪੁਰ (ਕੁਮਾਰ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਮੈਮੋਰੀਅਲ ਸੋਸਾਇਟੀ ਫਿਰੋਜ਼ਪੁਰ ਵੱਲੋਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਫਿਰੋਜ਼ਪੁਰ ਛਾਉਣੀ 'ਚ ਸ੍ਰੀ ਸੁਖਮਨੀ ਸਾਹਿਬ ਦਾ ਭੋਗ ਪਾਉਣ ਉਪਰੰਤ ਜਾਗਰੂਕਤਾ ਮਾਰਚ ਕੱਢਿਆ ਗਿਆ। 
ਸੋਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਲੋਕਾਂ ਨੂੰ ਨਾਲ ਲੈ ਕੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਸਜਾ ਕੇ ਫਿਰੋਜ਼ਪੁਰ ਛਾਉਣੀ ਤੋਂ ਸ਼ਹਿਰ ਦੇ ਰਸਤੇ ਹੁਸੈਨੀਵਾਲਾ ਤੱਕ ਜਾਗਰੂਕਤਾ ਮਾਰਚ ਕਰਦਿਆਂ 'ਇਨਕਲਾਬ ਜ਼ਿੰਦਾਬਾਦ' ਅਤੇ 'ਸ਼ਹੀਦੋ ਤੁਹਾਡੀ ਸੋਚ 'ਤੇ ਪਹਿਰਾ ਦੇਵਾਂਗੇ ਠੋਕ ਕੇ' ਦੇ ਨਾਅਰੇ ਲਾਏ ਤੇ ਹੁਸੈਨੀਵਾਲਾ ਸਥਿਤ ਸਮਾਰਕਾਂ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਫਿਰੋਜ਼ਪੁਰ ਗੂੰਜਦਾ ਰਿਹਾ ਤੇ ਲੋਕਾਂ ਨੇ ਜਗ੍ਹਾ-ਜਗ੍ਹਾ ਜਾਗਰੂਕਤਾ ਮਾਰਚ ਦਾ ਸਵਾਗਤ ਕੀਤਾ।


Related News