ਪਦਉਨਤ ਇੰਸਪੈਕਟਰ ਬਣੇ ਐੱਸ. ਐੱਚ. ਓ. ਰਮਨ ਕੁਮਾਰ

03/23/2018 2:04:55 PM


ਮੱਖੂ (ਵਾਹੀ) - ਮੱਖੂ ਪੁਲਸ ਥਾਣਾ ਦੇ ਐੱਸ. ਐੱਚ. ਓ. ਰਮਨ ਕੁਮਾਰ ਨੂੰ ਪੁਲਸ ਵਿਭਾਗ 'ਚ ਦਿਤੀਆਂ ਜਾ ਰਹੀਆਂ ਬਿਹਤਰ ਸੇਵਾਵਾਂ ਦੇ ਚੱਲਦਿਆਂ ਪਦਉਨਤ ਕਰ ਕੇ ਇੰਸਪੈਕਟਰ ਬਣਾਇਆ ਗਿਆ ਹੈ। ਇਸ ਮੌਕੇ ਜ਼ਿਲਾ ਪੁਲਸ ਮੁੱਖੀ ਪ੍ਰੀਤਮ ਸਿੰਘ, ਐੱਸ. ਪੀ. ਐੱਚ. ਅਮਰਜੀਤ ਸਿੰਘ ਅਤੇ ਡੀ. ਐੱਸ. ਪੀ. ਜ਼ੀਰਾ ਜਸਪਾਲ ਸਿੰਘ ਢਿਲੋਂ ਆਦਿ ਨੇ ਉਨ੍ਹਾਂ ਦੇ ਮੋਢਿਆਂ 'ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਤੱਰਕੀ ਤੇ ਮੱਖੂ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਵੱਲੋਂ ਵੀ ਵਧਾਈ ਦਿੱਤੀ ਗਈ।


Related News