ਸੋਨੇ ''ਚ ਵੱਡਾ ਉਛਾਲ, ਜਾਣੋ ਅੱਜ ਦੇ ਮੁੱਲ

03/23/2018 2:56:35 PM

ਨਵੀਂ ਦਿੱਲੀ— ਅਮਰੀਕਾ ਅਤੇ ਚੀਨ ਵਿਚਕਾਰ ਵਧੇ ਤਣਾਅ ਕਾਰਨ ਵਿਦੇਸ਼ੀ ਬਾਜ਼ਾਰਾਂ 'ਚ ਸੋਨੇ ਅਤੇ ਚਾਂਦੀ ਦੋਹਾਂ ਕੀਮਤੀ ਧਾਤਾਂ 'ਚ ਜ਼ਬਰਦਸਤ ਤੇਜ਼ੀ ਰਹੀ। ਉੱਥੇ ਹੀ, ਘਰੇਲੂ ਪੱਧਰ 'ਤੇ ਜਿਊਲਰੀ ਮੰਗ ਵਧਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 250 ਰੁਪਏ ਚੜ੍ਹ ਕੇ 31,750 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਸੋਨਾ ਭਟੂਰ ਵੀ ਇੰਨਾ ਹੀ ਵਧ ਕੇ 31,600 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਹਾਲਾਂਕਿ 8 ਗ੍ਰਾਮ ਵਾਲੀ ਗਿੰਨੀ 24,800 ਰੁਪਏ 'ਤੇ ਸਥਿਰ ਰਹੀ।

ਇਸ ਦੇ ਇਲਾਵਾ ਉਦਯੋਗਿਕ ਮੰਗ ਆਉਣ ਨਾਲ ਚਾਂਦੀ ਵੀ 50 ਰੁਪਏ ਚਮਕ ਕੇ 39,550 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਦੁਨੀਆ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੀ ਬਾਸਕਿਟ 'ਚ ਡਾਲਰ ਦੇ ਕਮਜ਼ੋਰ ਹੋਣ ਨਾਲ ਵੀ ਸੋਨੇ ਦੀ ਚਮਕ ਵਧੀ ਹੈ। ਅਮਰੀਕਾ ਅਤੇ ਚੀਨ ਵਿਚਕਾਰ ਇੰਪੋਰਟ ਡਿਊਟੀ ਅਤੇ ਬੌਧਿਕ ਸੰਪਦਾ ਨੂੰ ਲੈ ਕੇ ਵਧੇ ਵਿਵਾਦ ਕਾਰਨ ਨਿਵੇਸ਼ਕਾਂ ਦਾ ਰੁਝਾਨ ਸੋਨੇ 'ਚ ਵਧਿਆ ਹੈ। ਕੌਮਾਂਤਰੀ ਪੱਧਰ 'ਤੇ ਸੋਨਾ ਹਾਜ਼ਰ 7.12 ਡਾਲਰ ਚੜ੍ਹ ਕੇ 1,339.40 ਡਾਲਰ ਪ੍ਰਤੀ ਔਂਸ 'ਤੇ ਰਿਹਾ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ ਵੀ 13.9 ਡਾਲਰ ਪ੍ਰਤੀ ਔਂਸ ਦੀ ਭਾਰੀ ਤੇਜ਼ੀ ਨਾਲ 1,341.30 ਡਾਲਰ ਪ੍ਰਤੀ ਔਂਸ 'ਤੇ ਰਿਹਾ। ਵਿਦੇਸ਼ਾਂ 'ਚ ਚਾਂਦੀ ਵੀ 0.08 ਡਾਲਰ ਦੀ ਤੇਜ਼ੀ ਨਾਲ 16.50 ਡਾਲਰ ਪ੍ਰਤੀ ਔਂਸ ਬੋਲੀ ਗਈ।


Related News