ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ

03/23/2018 3:08:00 PM


ਤਲਵੰਡੀ ਭਾਈ (ਗੁਲਾਟੀ) - ਸਥਾਨਕ ਨੌਜਵਾਨ ਲੋਕ ਭਲਾਈ ਸਭਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 88ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਸਬੰਧੀ ਸਥਾਨਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਪਾਰਕ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। 
ਇਸ ਮੌਕੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਲਸੀ ਅਤੇ ਹੋਰਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਹਾਰ ਪਾ ਕੇ ਸ਼ਰਧਾਂਜਲੀਆਂ ਭੇਂਟ ਕਰਦਿਆਂ ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਆਦਿ ਦੇ ਨਆਰਿਆਂ ਨਾਲ ਪਾਰਕ ਗੂੰਜਣ ਲੱਗ ਪਿਆ। ਇਸ ਮੌਕੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਲਸੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਪ੍ਰਤੀ ਦਿੱਤੇ ਬਾਲੀਦਾਨ ਕਾਰਨ ਹੀ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਮੌਕੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਲਸੀ ਤੋਂ ਇਲਾਵਾਂ ਸਭਾ ਦੇ ਚੇਅਰਮੈਨ ਜਗਦੀਸ ਪਾਲ, ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਜੀਵਾ ਆਦਿ ਵਿਸ਼ੇਸ਼ ਤੌਰ 'ਤੇ ਮੌਜ਼ੂਦ ਸਨ।


Related News