ਲੋਕ ਸਭਾ ''ਚ ਦਿੱਤੀ ਗਈ ਸ਼ਹੀਦਾਂ ਨੂੰ ਸ਼ਰਧਾਂਜਲੀ

03/23/2018 3:47:10 PM

ਚੰਡੀਗੜ੍ਹ : ਜਿੱਥੇ ਸਾਰਾ ਦੇਸ਼ ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ, ਉੱਥੇ ਹੀ ਲੋਕ ਸਭਾ 'ਚ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਾਣਕਾਰੀ ਮੁਤਾਬਕ ਪੰਜਾਬ ਦੇ ਲੋਕ ਸਭਾ ਮੈਂਬਰਾਂ ਭਗਵੰਤ ਮਾਨ, ਧਰਮਵੀਰ ਗਾਂਧੀ, ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਸ਼ੁੱਕਰਵਾਰ ਨੂੰ ਲੋਕ ਸਭਾ ਦੇ ਸਪੀਕਰ ਨੂੰ ਮਿਲੇ ਅਤੇ ਹਾਊਸ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੀ ਅਪੀਲ ਨੂੰ ਮੁੱਖ ਰੱਖਦਿਆਂ ਸ਼ੁੱਕਰਵਾਰ ਨੂੰ ਲੋਕ ਸਭਾ 'ਚ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। 
 


Related News