ਸਕੂਲ ਦੀ ਮੰਜ਼ਿਲ ਤੋਂ ਛਾਲ ਮਾਰਨ ਵਾਲੇ ਬੱਚੇ ਦੀ ਮੌਤ, ਸਕੂਲ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ

03/23/2018 4:56:07 PM

ਫਰੀਦਾਬਾਦ — ਪਿਛਲੇ ਦਿਨੀਂ ਬੱਲਭਗੜ੍ਹ ਦੇ ਪ੍ਰਾਈਵੇਟ ਸਕੂਲ 'ਚ ਸਕੂਲ ਦੀ ਦੂਸਰੀ ਮੰਜ਼ਿਲ ਤੋਂ ਛਲਾਂਗ ਲਗਾਉਣ ਵਾਲੇ ਪੰਜਵੀਂ ਜਮਾਤ ਦੇ ਵਿਦਿਆਰਥੀ ਸੂਰਜ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਸਕੂਲ ਪ੍ਰਬੰਧਨ 'ਤੇ ਲਾਪਰਵਾਹੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਦੋਸ਼ੀ ਸਕੂਲ ਪ੍ਰਬੰਧਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

PunjabKesari
ਜ਼ਿਕਰਯੋਗ ਹੈ ਕਿ ਪੰਜਵੀਂ ਜਮਾਤ ਦੇ ਵਿਦਿਆਰਥੀ ਸੂਰਜ ਵਲੋਂ ਸ਼ੱਕੀ ਹਾਲਾਤਾਂ ਵਿਚ ਸਕੂਲ ਦੀ ਦੂਸਰੀ ਮੰਜ਼ਿਲ ਤੋਂ ਛਲਾਂÎਗ ਲਗਾਉਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਣ ਤੋਂ ਬਾਅਦ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿਸ ਤੋਂ ਬਾਅਦ ਸੂਰਜ ਦਾ ਕਈ ਹਸਪਤਾਲਾਂ ਵਿਚ ਇਲਾਜ ਚਲਦਾ ਰਿਹਾ ਪਰ ਅੱਜ ਸਵੇਰੇ ਉਸਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

PunjabKesari
ਪਹਿਲਾਂ ਸਕੂਲ ਪ੍ਰਬੰਧਕਾਂ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਸੂਰਜ ਨੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿਉਂਕਿ ਉਸਦੇ ਪਿਤਾ ਨੇ ਗੁੱਸਾ ਕੀਤਾ ਸੀ। ਦੂਸਰੇ ਪਾਸੇ ਸੂਰਜ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਸੂਰਜ ਸਕੂਲ ਵਾਲਿਆਂ ਦੀ ਲਾਪਰਵਾਹੀ ਨਾਲ ਡਿੱਗਿਆ ਹੈ। ਸੂਰਜ ਦੇ ਪਿਤਾ ਸੁਨੀਲ ਦਾ ਕਹਿਣਾ ਹੈ ਕਿ ਸਕੂਲ ਦੀ ਤੀਸਰੀ ਮੰਜ਼ਿਲ 'ਤੇ ਪਰੇਡ ਕਰਵਾਈ ਜਾ ਰਹੀ ਸੀ ਅਤੇ ਕੰਧ ਬਹੁਤ ਛੋਟੀ ਸੀ। ਜਿਸ ਕਾਰਨ ਸੂਰਜ ਉੱਪਰੋਂ ਡਿੱਗ ਗਿਆ।

PunjabKesari
ਇੰਨਾ ਹੀ ਨਹੀਂ ਸੂਰਜ ਦੇ ਪਿਤਾ ਸੁਨੀਲ ਨੇ ਸਕੂਲ ਪ੍ਰਬੰਧਕਾਂ 'ਤੇ ਦੋਸ਼ ਲਗਾਏ ਹਨ। ਉਨ੍ਹਾਂ ਮੁਤਾਬਕ ਸਕੂਲ ਦੇ ਮਾਲਕ ਦੇ ਵਾਅਦਾ ਕੀਤਾ ਸੀ ਕਿ ਬੱਚੇ ਦਾ ਇਲਾਜ ਸਕੂਲ ਵਲੋਂ ਕਰਵਾਇਆ ਜਾਵੇਗਾ। ਉਹ ਬੱਚੇ ਦੀ ਜਾਨ ਬਚਾਉਣ ਲਈ ਮੰਨ ਗਏ ਸਨ ਪਰ ਹੁਣ ਬੱਚੇ ਦੀ ਮੌਤ ਹੋ ਗਈ ਹੈ, ਜੋ ਕਿ ਸਕੂਲ ਦੀ ਲਾਪਰਵਾਹੀ ਨਾਲ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਉਹ ਸਕੂਲ ਦੇ ਖਿਲਾਫ ਕਾਰਵਾਈ ਕਰਨਾ ਚਾਹੁੰਦੇ ਹਨ।

PunjabKesari
ਪੁਲਸ ਨੇ ਸਕੂਲ ਪ੍ਰਬੰਧਕਾਂ 'ਤੇ ਮਾਮਲਾ ਦਰਜ ਕਰ ਲਿਆ ਹੈ।


Related News