ਸਾਊਥਹਾਲ : ਪੰਜਾਬੀ ਦਾ ਕਤਲ ਕਰਨ ਦੇ ਦੋਸ਼ 'ਚ 2 ਨੌਜਵਾਨਾਂ 'ਤੇ ਮਾਮਲਾ ਦਰਜ

03/23/2018 5:23:45 PM

ਸਾਊਥਹਾਲ (ਰਾਜਵੀਰ ਸਮਰਾ)— ਸੋਮਵਾਰ ਦੁਪਹਿਰ ਨੂੰ ਬ੍ਰਿਟੇਨ ਦੇ ਸਾਊਥਹਾਲ ਸ਼ਹਿਰ 'ਚ 2 ਨੌਜਵਾਨਾਂ ਵੱਲੋਂ ਇਕ 48 ਸਾਲਾਂ ਵਿਅਕਤੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ। ਪੀੜਤ ਵਿਅਕਤੀ ਦੀ ਪਛਾਣ ਬਲਵੀਰ ਸਿੰਘ (48) ਵੱਜੋਂ ਕੀਤੀ ਗਈ ਹੈ। ਜਿਹੜਾ ਕਿ ਪੰਜਾਬ ਨਾਲ ਸਬੰਧ ਰੱਖਦਾ ਹੈ। ਉਸ ਨੂੰ ਜ਼ਖਮੀ ਹਾਲਤ 'ਚ ਨੇੜੇ ਦੇ ਇਕ ਹਸਪਤਾਲ 'ਚ ਦਾਖਲ ਕਰਾਇਆ ਗਿਆ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਪਰ ਹਸਪਤਾਲ 'ਚ ਦਾਖਲ ਕਰਾਏ ਜਾਣ ਤੋਂ ਬਾਅਦ ਕੁਝ ਹੀ ਦੇਰ ਬਾਅਦ ਉਸ ਦੀ ਮੌਤ ਹੋ ਗਈ।
ਪੁਲਸ ਨੇ ਕਿਹਾ ਕਿ ਬਲਵੀਰ ਜੌਹਲ 'ਤੇ 2 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ 'ਤੇ ਹਮਲਾ ਕਰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ ਅਤੇ ਹਸਪਤਾਲ 'ਚ ਦਾਖਲ ਕਰਾਏ ਜਾਣ ਤੋਂ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ ਸੀ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਉਹ 1 ਨੌਜਵਾਨ ਗ੍ਰਿਫਤਾਰ ਕਰ ਲਏ ਹਨ, ਜਿਨ੍ਹਾਂ ਦੀ ਪਛਾਣ ਹਸਨ, ਮੁਹੰਮਦ (23) ਅਤੇ ਯਾਸਿਨ ਯੂਸਫ (21) ਵੱਜੋਂ ਕੀਤੀ ਗਈ ਹੈ। ਪੁਲਸ ਨੇ ਇਕ ਹੋਰ 32 ਸਾਲਾਂ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ ਪਰ ਜਾਂਚ ਕਰਨ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਉਹ 2 ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਲਵੀਰ ਜੌਹਲ ਦੀ ਬਾਡੀ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਸ ਨੇ ਕਿਹਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਦੋਵੇਂ ਨੌਜਵਾਨਾਂ ਨੂੰ ਕੋਰਟ ਸਾਹਮਣੇ ਪੇਸ਼ ਕੀਤਾ ਜਾਵੇਗਾ।


Related News