ਸੰਮਤੀ ਮੁਲਾਜ਼ਮਾਂ ਦਾ ਧਰਨਾ 10ਵੇਂ ਦਿਨ ਵੀ ਜਾਰੀ

03/23/2018 5:40:58 PM

ਬੁਢਲਾਡਾ (ਬਾਂਸਲ) : ਸਥਾਨਕ ਬੀ.ਡੀ.ਪੀ.ਓ ਦਫਤਰ ਅੱਗੇ ਪੰਚਾਇਤ ਸੰਮਤੀ ਅਧੀਨ ਮੁਲਾਜ਼ਮਾਂ ਅਤੇ ਪੰਚਾਇਤ ਸਕੱਤਰਾਂ ਵੱਲੋਂ ਅਣਮਿਥੇ ਸਮੇਂ ਲਈ ਚੱਲ ਰਿਹਾ ਧਰਨਾ ਲਗਾ ਕੇ ਕਲਮਛੋੜ ਹੜਤਾਲ ਅੱਜ 10ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕੈਪਟਨ ਸਰਕਾਰ ਖਿਲਾਫ ਤਿੱਖੀ ਨਆਰੇਬਾਜੀ ਕੀਤੀ ਅਤੇ ਰੁਕੀਆਂ ਤਨਖਾਹਾਂ ਖਾਤਿਆ 'ਚ ਪਾਉਣ ਦੀ ਮੰਗ ਕੀਤੀ ਗਈ। ਮੁਲਾਜ਼ਮਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਜਿੰਨਾ ਚਿਰ ਉਨ੍ਹਾਂ ਦੇ ਖਾਤਿਆਂ 'ਚ ਤਨਖਾਹ ਨਹੀ ਪਾਉਂਦੀ ਉਨ੍ਹਾਂ ਚਿਰ ਉਹ ਧਰਨਾ ਜਾਰੀ ਰੱਖਣਗੇ ਅਤੇ ਨਾਲ-ਨਾਲ ਕਲਮਛੋੜ ਹੜਤਾਲ ਜਾਰੀ ਰੱਖਣਗੇ,ਜਿਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆ ਦੀ ਹੋਵੇਗੀ। ਬੁਲਾਰਿਆ ਨੇ ਇਹ ਵੀ ਕਿਹਾ ਕਿ ਧਰਨੇ 'ਚ ਅੱਜ 10 ਦਿਨ ਹੋ ਗਏ ਹਨ ਪਰ ਕਿਸੇ ਵੀ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀ ਲਈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਇਸ ਹਫਤੇ ਮਸਲਾ ਹੱਲ ਨਾ ਹੋਇਆ ਤਾਂ ਆਉਂਦੇ ਦਿਨਾਂ 'ਚ ਪਿੰਡਾਂ ਦੇ ਵਿਕਾਸ ਕੰਮ ਠੱਪ ਕਰ ਦਿੱਤੇ ਜਾਣਗੇ, ਜਿਸ ਲਈ ਖੁੱਦ ਕੈਪਟਨ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ, ਬਲਵਿੰਦਰ ਕੁਮਾਰ ਪੰਚਾਇਤ ਸਕੱਤਰ ਤੋਂ ਇਲਾਵਾ ਹੋਰਨਾ ਨੇ ਵੀ ਸੰਬੋਧਨ ਕੀਤਾ ਅਤੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।


Related News