Pics : ''ਧੜਕ'' ਦੇ ਸੈੱਟ ਤੋਂ ਜਾਹਨਵੀ ਦੀਆਂ ਤਸਵੀਰਾਂ ਹੋਈਆਂ ਲੀਕ

3/23/2018 5:44:00 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਧੜਕ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਫਿਲਮ ਦੀ ਸ਼ੂਟਿੰਗ ਦਾ ਕੰਮ ਕੋਲਕਾਤਾ 'ਚ ਚੱਲ ਰਿਹਾ ਹੈ। ਹਾਲ ਹੀ 'ਚ ਫਿਲਮ ਸੈੱਟ ਤੋਂ ਕੁਝ ਤਸਵੀਰਾਂ ਲੀਕ ਹੋਈਆਂ ਹਨ।

PunjabKesari
ਇਨ੍ਹਾਂ ਤਸਵੀਰਾਂ 'ਚ ਜਾਹਨਵੀ ਸਿੰਪਲ ਲੁੱਕ 'ਚ ਦਿਖਾਈ ਦੇ ਰਹੀ ਹੈ। ਕੋਲਕਾਤਾ ਦੀਆਂ ਸੜਕਾਂ 'ਤੇ ਸ਼ੂਟ ਕਰਦਿਆਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

PunjabKesari
ਦੱਸਣਯੋਗ ਹੈ ਕਿ ਜਾਹਨਵੀ 'ਧੜਕ' ਨਾਲ ਬਾਲੀਵੁੱਡ 'ਚ ਐਂਟਰੀ ਕਰਨ ਜਾ ਰਹੀ ਹੈ। ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਸ਼ਾਹਿਦ ਕਪੂਰ ਦਾ ਭਰਾ ਈਸ਼ਾਨ ਖੱਟਰ ਅਹਿਮ ਭੂਮਿਕਾ 'ਚ ਹੈ। ਫਿਲਮ ਦਾ ਨਿਰਮਾਣ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਕੀਤਾ ਜਾ ਰਿਹਾ ਹੈ।

PunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News