ਸ਼ਹਿਰ ''ਚ ਸ਼ਰਾਰਤੀ ਅਨਸਰਾਂ ਦਾ ਕਾਰਾ,ਘਰ ਅੱਗੇ ਖੜੀ ਕਾਰ ਨੂੰ ਲਗਾਈ ਅੱਗ

03/23/2018 5:50:48 PM

ਭਵਾਨੀਗੜ੍ਹ (ਵਿਕਾਸ/ਅੱਤਰੀ) —ਸ਼ੁੱਕਰਵਾਰ ਸਵੇਰੇ ਸ਼ਹਿਰ ਦੀ ਅਨਾਜ ਮੰਡੀ 'ਚ ਸਬਜੀ ਮੰਡੀ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਦੇਵ ਰਾਜ ਸ਼ਰਮਾ ਦੇ ਘਰ ਅੱਗੇ ਖੜੀ ਉਸ ਦੇ ਲੜਕੇ ਦੀ ਕਾਰ ਨੂੰ ਕਿਸੇ ਸ਼ਰਾਰਤੀ ਅਨਸਰ ਵਲੋ ਅੱਗ ਲਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਕਾਰ ਦੇ ਮਾਲਕ ਹੈਪੀ ਸ਼ਰਮਾ ਪੁੱਤਰ ਦੇਸ ਰਾਜ ਸ਼ਰਮਾ ਵਾਸੀ ਅਨਾਜ ਮੰਡੀ ਭਵਾਨੀਗੜ੍ਹ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੀ ਕਾਰ ਹਰ ਰੋਜ਼ ਦੀ ਤਰ੍ਹਾਂ ਉਸ ਦੇ ਘਰ ਦੇ ਬਾਹਰ ਖੜੀ ਸੀ ਕਿ ਸ਼ੁੱਕਰਵਾਰ ਸਵੇਰੇ ਲੱਗਭੱਗ 4 ਕੁ ਵਜੇ ਉਨ੍ਹਾਂ ਦੇ ਗੁਆਂਢੀ ਨੇ ਉਸਦੀ ਗੱਡੀ ਨੂੰ ਅੱਗ ਲੱਗਣ ਦੀ ਇਤਲਾਹ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਉੱਠ ਕੇ ਬਾਹਰ ਦੇਖਿਆ ਤਾਂ ਉਸ ਦੀ ਗੱਡੀ ਅੱਗ ਦੀਆਂ ਲਪਟਾ 'ਚ ਘਿਰੀ ਹੋਈ ਸੀ । ਉਨ੍ਹਾਂ ਗੁਆਂਢੀਆਂ ਦੀ ਮੱਦਦ ਨਾਲ ਪਾਣੀ ਅਤੇ ਮਿੱਟੀ ਪਾ ਕੇ ਅੱਗ 'ਤੇ ਕਾਬੂ ਪਾਇਆ ਪਰ ਉੱਦੋਂ ਤੱਕ ਕਾਰ ਦਾ ਅਗਲਾ ਬਹੁਤਾ ਹਿੱਸਾ ਅੱਗ ਦੀ ਭੇਂਟ ਚੜ ਚੁੱਕਾ ਸੀ । ਉਨ੍ਹਾਂ ਦੱਸਿਆ ਕਿ ਕਾਰ ਕੋਲ ਪੈਟਰੋਲ ਦੀ ਅੱਧੀ ਤੋਂ ਵੱਧ ਖਾਲੀ ਇਕ ਬੋਤਲ ਵੀ ਮਿਲੀ, ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਕਾਰ ਨੂੰ ਪੈਟਰੋਲ ਪਾ ਕੇ ਫੂਕਿਆ ਗਿਆ ਹੈ । ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਉੱਧਰ ਥਾਣਾ ਮੁੱਖੀ ਭਵਾਨੀਗੜ੍ਹ ਇੰਸਪੈਕਟਰ ਚਰਨਜੀਵ ਲਾਂਬਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News