ਭਾਕੀਯੂ ਡਕੌਦਾ ਨੇ ਤੇਲ ਦੀਆਂ ਵਧੀਆ ਕੀਮਤਾਂ ਖਿਲਾਫ ਕੀਤਾ ਪ੍ਰਦਰਸ਼ਨ

05/26/2018 6:18:40 PM

ਨਾਭਾ (ਜਗਨਾਰ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੇ ਰੇਟ ਵਿਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਤੇਲ ਦੀਆਂ ਕੀਮਤਾਂ ਆਮ ਆਦਮੀ ਦੀ ਪਹੁੰਚ ਤੋਂ ਕਾਫ਼ੀ ਦੂਰ ਹੋ ਰਹੀਆਂ ਹਨ ਤੇ ਵਧੀਆਂ ਕੀਮਤਾਂ ਤੇ ਮੋਦੀ ਸਰਕਾਰ ਦਾ ਪੁਰਜ਼ੋਰ ਵਿਰੋਧ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਅਗੇਤਾ ਦੀ ਅਗਵਾਈ ਵਿਚ ਪਿੰਡ ਬਨੇਰਾ ਵਿਖੇ ਇਕੱਠ ਕਰਕੇ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਰੋਸ਼ ਮੁਜ਼ਾਹਰਾ ਕੀਤਾ ਗਿਆ ਤੇ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਹਰਵਿੰਦਰ ਅਗੇਤਾ ਤੇ ਹੋਰ ਆਗੂਆਂ ਜਗਤਾਰ ਨਰਮਾਣਾ, ਲਛਮਣ ਬਨੇਰਾ ਤੇ ਨਰਿੰਦਰ ਸਿੰਘ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਅੱਛੇ ਦਿਨ ਦਾ ਨਾਅਰਾ ਲਾ ਕੇ ਸੱਤਾ ਤੇ ਕਾਬਿਜ਼ ਹੋਈ ਪਰ ਜਦੋਂ ਤੋਂ ਮੋਦੀ ਸਰਕਾਰ ਨੇ ਸੱਤਾ ਸੰਭਾਲੀ ਲੋਕਾਂ ਦਾ ਜੀਊਣਾ ਦੁੱਭਰ ਹੋ ਗਿਆ। ਹੁਣ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਵਿੱਤੀ ਲਾਭ ਦੇਣ ਲਈ ਪੈਟਰੋਲ ਡੀਜ਼ਲ ਦੇ ਭਾਅ ਵਿੱਚ ਲਗਾਤਾਰ ਵਾਧਾ ਕਰਕੇ ਦੇਸ਼ ਦੇ ਲੋਕਾਂ ਖ਼ਾਸਕਰ ਕਿਸਾਨਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਕਿਸਾਨ ਪਹਿਲਾਂ ਹੀ ਆਰਥਿਕ ਪੱਖੋਂ ਕਮਜ਼ੋਰ ਹੋ ਰਿਹਾ ਹੈ ਤੇ ਹੁਣ ਡੀਜ਼ਲ ਦੇ ਰੇਟ ਵਧਾ ਕੇ ਕਿਸਾਨੀ ਖ਼ਤਮ ਕੀਤੀ ਜਾ ਰਹੀ ਹੈ ਜਿਸਦਾ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਜੇਕਰ ਮੋਦੀ ਸਰਕਾਰ ਨੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੇ ਲਗਾਮ ਨਾ ਲਗਾਈ ਤਾਂ ਕਿਸਾਨ ਯੂਨੀਅਨ ਤਿੱਖੇ ਸੰਘਰਸ਼ ਤੋਂ ਗੁਰੇਜ਼ ਨਹੀਂ ਕਰੇਗੀ। 
ਇਸ ਮੌਕੇ ਹਰਵਿੰਦਰ ਸਿੰਘ ਖੇਤਰ ਪ੍ਰਧਾਨ ਬਲਾਕ ਨਾਭਾ, ਜਗਰੂਪ ਸਿੰਘ ਕੋਟਕਲਾਂ, ਕਰਨੈਲ ਸਿੰਘ ਸਾਧੋਹੇੜੀ ਸੀਨੀਅਰ ਮੀਤ ਪ੍ਰਧਾਨ, ਨਰਿੰਦਰ ਸਿੰਘ ਬਨੇਰਾ ਮੀਤ ਪ੍ਰਧਾਨ, ਜਗਤਾਰ ਸਿੰਘ ਨਰਮਾਣਾ ਜਰਨਲ ਸਕੱਤਰ, ਸੱਜੂ ਰਾਮ ਲੱਧਾਹੇੜੀ ਬਲਾਕ ਖ਼ਜ਼ਾਨਚੀ, ਅਜਾਇਬ ਨੇ ਅਗੇਤਾ, ਬੰਤ ਸਿੰਘ ਘਮਰੌਦਾ, ਪ੍ਰੀਤਮ ਸਿੰਘ ਛੀਟਾਂ ਵਾਲਾ, ਸੁਰ ਸਿੰਘ ਬਿਨਾਂਹੇੜੀ  ਆਦਿ ਕਿਸਾਨ ਆਗੂ ਹਾਜ਼ਰ ਸਨ।


Related News