ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਜੂਨ ਨੂੰ

06/09/2018 7:35:38 AM

ਮਿਲਾਨ, (ਸਾਬੀ ਚੀਨੀਆ)— ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇਟਲੀ ਦੀਆਂ ਸਿੱਖ ਸੰਗਤਾਂ ਵੱਲੋਂ ਗੁ: ਸਿੰਘ ਸਭਾ ਸਬੋਧੀਆ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਵਿਚ ਵੱਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਜੂਨ ਨੂੰ 16 ਵਾਂ ਸਲਾਨਾ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਵਜ਼ੀਰ ਭਾਈ ਲਖਵਿੰਦਰ ਸਿੰਘ, ਸ. ਕਰਮਜੀਤ ਸਿੰਘ ਢਿੱਲੋਂ,ਰਤਨ ਸਿੰਘ ਭੌਦਾਸ ,ਸੋਨਾ
ਵਿਰਕ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਚਮ ਪਾਤਸ਼ਾਹੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਜਾਏ ਜਾ ਰਹੇ ਨਗਰ ਕੀਰਤਨਾਂ 'ਚ ਇਟਲੀ ਦੇ ਵੱਖ-ਵੱਖ ਹਿੱਸਿਆਂ 'ਚ ਸਿੱਖ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਪੁੱਜਣਗੀਆਂ।

ਇਸ ਮੌਕੇ ਪੁੱਜ ਰਹੇ ਜੱਥਿਆਂ ਵੱਲੋਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਲੈਣ ਆਈਆਂ ਗੁਰੂ ਨਾਨਕ ਨਾਮ ਲੈਵਾ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਸੇਵਾਦਾਰਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਆਈਸ ਕ੍ਰੀਮ ਤੋਂ ਇਲਾਵਾ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਜਾ ਰਹੀਆਂ ਹਨ, ਨਗਰ ਕੀਰਤਨ ਨੂੰ ਸਫਲਤਾ ਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਹਿਯੋਗ ਦੇਣ ਵਾਲੇ ਸਥਾਨਕ ਪ੍ਰਸ਼ਾਸਨਕ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।


Related News