ਪੀ.ਜੀ. ਦੀ ਤੀਸਰੀ ਮੰਜਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

06/17/2018 8:03:46 PM

ਫਗਵਾੜਾ, (ਹਰਜੋਤ)-ਅੱਜ ਇੱਥੇ ਹਰਗੋਬਿੰਦ ਨਗਰ ਇਲਾਕੇ ’ਚ ਇਕ ਪੀ. ਜੀ. ਦੀ ਤੀਸਰੀ ਮੰਜ਼ਿਲ ਦੀ ਛੱਤ ਤੋਂ ਛਾਲ ਮਾਰ ਕੇ ਵਿਦਿਆਰਥੀ ਨੇ ਆਤਮ ਹੱਤਿਆ ਕਰ ਲਈ। ਜਿਸ ਦੀ ਪਛਾਣ ਲਪਰਮ ਹੇਮਾ ਉਰਫ਼ ਤਾਈਆ (23 ਸਾਲਾ) ਪੁੱਤਰ ਕੇ.ਲੱਪਰਾ ਹੋਮਾ ਵਾਸੀ ਮਿਜੋਰਮ ਵੱਜੋਂ ਹੋਈ ਹੈ। 
ਐਸ.ਐਚ.ਓ ਜਤਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਨੌਜਵਾਨ ਬੀ.ਟੈੱਕ ਐਗਰੀਕਲਚਰ ਦਾ ਵਿਦਿਆਰਥੀ ਸੀ ਅਤੇ ਪੜ੍ਹਾਈ ਦੇ ਬੋਝ ਤੋਂ ਪ੍ਰੇਸ਼ਾਨ ਸੀ। ਉਸ ਨੂੰ ਪਹਿਲਾ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਇਸ ਸਬੰਧੀ ਧਾਰਾ 174 ਅਧੀਨ ਕਾਰਵਾਈ ਕੀਤੀ ਹੈ।


Related News