ਵਿਦੇਸ਼ ਭੇਜਣ ਦੇ ਨਾਂ ''ਤੇ ਧੋਖਾਦੇਹੀ, ਪਤੀ-ਪਤਨੀ ਨਾਮਜ਼ਦ

06/18/2018 1:13:09 AM

ਪਟਿਆਲਾ,   (ਬਲਜਿੰਦਰ)- ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਦੇਹੀ ਦੇ ਦੋਸ਼ ਵਿਚ ਪਤੀ-ਪਤਨੀ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਗੁਰਪਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਹਰਵਿੰਦਰ ਕੌਰ ਪਤਨੀ ਗੁਰਪਿੰਦਰ ਸਿੰਘ ਵਾਸੀ ਅਫਸਰ ਐਨਕਲੇਵ ਪਟਿਆਲਾ ਸ਼ਾਮਲ ਹਨ। 
ਇਸ ਸਬੰਧੀ ਪਰਮਜੀਤ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਹਰਦਾਸਪੁਰ ਜ਼ਿਲਾ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 5 ਲੱਖ ਰੁਪਏ ਲਏ ਸਨ। ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪੜਤਾਲ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ 420 ਆਈ. ਪੀ. ਸੀ. ਅਤੇ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ 2014 ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਇਸੇ ਤਰ੍ਹਾਂ ਦੂਜੇ ਕੇਸ ਵਿਚ 4 ਲੱਖ 92 ਹਜ਼ਾਰ ਰੁਪਏ ਦੀ ਧੋਖਾਦੇਹੀ ਦੇ ਦੋਸ਼ ਵਿਚ ਮੁਨੀਸ਼ ਖੁਰਾਣਾ ਪੁੱਤਰ ਸੁਰਜੀਤ ਸਿੰਘ ਵਾਸੀ ਦਰਸ਼ਨ ਨਗਰ ਪਟਿਆਲਾ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿਚ ਸੁਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਦੋਦਾ ਤਹਿ. ਨਾਭਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਝਾਂਸਾ ਦੇ ਕੇ ਉਸ ਤੋਂ 4 ਲੱਖ 92 ਹਜ਼ਾਰ ਰੁਪਏ ਲਏ ਸਨ। ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪੜਤਾਲ ਤੋਂ ਬਾਅਦ ਮੁਨੀਸ਼ ਖੁਰਾਣਾ ਖਿਲਾਫ 420 ਆਈ. ਪੀ. ਸੀ. ਅਤੇ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ 2014 ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News