16 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

06/18/2018 5:05:37 AM

ਪਠਾਨਕੋਟ/ਭੋਆ,   (ਸ਼ਾਰਦਾ)-  ਭੋਆ ਹਲਕੇ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦਾ ਗੋਰਖਧੰਦਾ ਕਾਫੀ ਵੱਧ ਰਿਹਾ ਹੈ। ਜਿਥੇ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਅਤੇ ਇਸ ਵਿਚ ਸ਼ਾਮਲ ਤਸਕਰਾਂ ਨੂੰ ਫਡ਼ਿਆ ਜਾ ਰਿਹਾ ਹੈ, ਉਥੇ ਇਸੇ ਕਡ਼ੀ ਵਿਚ ਤਾਰਾਗਡ਼੍ਹ ਪੁਲਸ ਵੱਲੋਂ ਥਾਣਾ ਮੁਖੀ ਕੁਲਵਿੰਦਰ ਕੁਮਾਰ ਦੀ ਅਗਵਾਈ ਵਿਚ ਪਿੰਡ ਸਰਮੋਲਾਹਡ਼ੀ ਵਿਚ ਛਾਪੇਮਾਰੀ ਕਰ ਕੇ 16 ਪੇਟੀਆਂ ਸ਼ਰਾਬ  ਦੀਅਾਂ ਬਰਾਮਦ ਕੀਤੀਅਾਂ ਗਈਅਾਂ। ®ਜਾਣਕਾਰੀ ਦਿੰਦਿਅਾਂ ਥਾਣਾ ਮੁਖੀ ਕੁਲਵਿੰਦਰ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਨਾਕੇ ਦੌਰਾਨ ਸੂਚਨਾ ਮਿਲੀ ਸੀ ਕਿ ਉਕਤ ਸਥਾਨ ’ਤੇ ਇਕ ਚਾਰ ਪਹੀਆ ਵਾਹਨ (ਨੰ. ਪੀ ਬੀ 35/8055) ਵਿਚ ਨਾਜਾਇਜ਼ ਸ਼ਰਾਬ ਦੀ ਖੇਪ ਲਿਆਂਦੀ ਜਾ ਰਹੀ ਹੈ। ਸੂਚਨਾ ਦੇ ਅਾਧਾਰ ’ਤੇ ਜਦੋਂ ਛਾਪੇਮਾਰੀ ਕੀਤੀ ਤਾਂ ਪੁਲਸ ਪਾਰਟੀ ਨੂੰ ਵੇਖ ਕੇ ਵਾਹਨ ਚਾਲਕ ਉਥੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਕਤ ਵਾਹਨ ਵਿਚੋਂ 16 ਪੇਟੀਆਂ ਅੰਗਰੇਜ਼ੀ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 


Related News