ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਏ ਗਏ

06/18/2018 9:40:19 AM

ਰੋਮ (ਕੈਂਥ)— ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਅਤੇ ਜੂਨ 1984 ਦੇ ਸਮੂਹ ਸਿੰਘਾਂ ਸਿੰਘਣੀਆਂ ਦੀ ਮਿੱਠੀ ਯਾਦ ਵਿਚ 3 ਰੋਜਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਰੋਲਾ ਨੋਵਾ ਤੇ ਵਿਰੋਲਾ ਵੈਕੀਆ ਦੀਆਂ ਬੀਬੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕਰਵਾਈ ਗਈ।
ਇਸ ਦੌਰਾਨ 3 ਰੋਜਾ ਵਿਸ਼ੇਸ਼ ਦੀਵਾਨ ਸਜਾਏ ਗਏ। ਦੀਵਾਨਾ ਵਿਚ ਢਾਡੀ ਜਥਾ ਭਾਈ ਫੋਜਾ ਸਿੰਘ ਸਾਗਰ ਅਤੇ ਹੈਡ ਗ੍ਰੰਥੀ ਭਾਈ ਰਜਿੰਦਰ ਸਿੰਘ ਵੱਲੋਂ 15,16 ਜੂਨ ਨੂੰ ਸ਼ਾਮ ਰਹਿਰਾਸ ਉਪਰੰਤ ਅਤੇ 17 ਜੂਨ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿਚ ਹਾਜਰੀ ਲਗਾਈ ਗਈ। ਜਿੱਥੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਐਤਵਾਰ ਦੇ ਦੀਵਾਨਾ ਦੀ ਅਰੰਭਤਾ ਗੁਰੂਘਰ ਦੇ ਬੱਚਿਆਂ ਵੱਲੋਂ ਕਵੀਸ਼ਰੀ ਵਾਰਾ ਰਾਹੀਂ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰ, ਗੁਰਦੁਆਰਾ ਸਿੰਘ ਸਭਾ ਫਲੈਰੋ ਤੋਂ ਭਾਈ ਤਾਰ ਸਿੰਘ ਕਰੰਟ, ਗੁਰਦੁਆਰਾ ਲੇਨੋ ਤੋਂ ਭਾਈ ਗੁਰਮੀਤ ਸਿੰਘ ਤੋਂ ਇਲਾਵਾ ਇਟਲੀ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।


Related News