ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

06/18/2018 10:06:26 AM

ਖਾਲੜਾ (ਰਜੀਵ) : ਪੱਟੀ ਰੋਡ ਵਿਖੇ ਮਹੱਲਾ ਨਿਵਾਸੀ ਤੇ ਦੁਕਾਨਦਾਰਾਂ ਵਲੋਂ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ। ਮਹੱਲਾ ਨਿਵਾਸੀਆਂ ਤੇ ਦੁਕਾਨਦਾਰਾਂ ਨੇ ਬੜੇ ਉਤਸ਼ਾਹ ਨਾਲ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਾਂ ਇਸ ਮੌਕੇ ਬਲਜਿੰਦਰ ਸਿੰਘ ਤੇ ਗੁਰਦੇਵ ਸਿੰਘ ਨੇ ਬੋਲਦਿਆਂ ਕਿਹਾ ਕੇ ਸਾਨੂੰ ਸਾਰਿਆਂ ਨੂੰ ਗੁਰੂਆਂ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਗੁਰੂ ਵਾਲੇ ਬਣ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਚਰਨਜੀਤ ਸਿੰਘ, ਜਤਿੰਦਰ ਸਿੰਘ ਬਿੱਟੂ, ਧਰਮਬੀਰ ਸਿੰਘ ਆਦਿ ਹਾਜ਼ਰ ਸਨ।


Related News