ਮੋਦੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਪਿੰਡ-ਪਿੰਡ ਅਲਖ ਜਗਾਉਣ ਪਹੁੰਚੇ ਵਿਧਾਇਕ

06/18/2018 10:34:05 AM

ਮੋਗਾ (ਗੋਪੀ ਰਾਊਕੇ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਮੋਦੀ ਸਰਕਾਰ ਦੇ ਜੰਗਲ ਰਾਜ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਚਲਾਈ ਮੁਹਿੰਮ ਦੇ ਤਹਿਤ ਮੋਗਾ ਦੇ ਐੱਮ.ਐੱਲ.ਏ. ਡਾ. ਹਰਜੋਤ ਕਮਲ ਵਲੋਂ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੋਗਾ ਹਲਕੇ ਦੇ ਪਿੰਡ ਤਾਰੇਵਾਲਾ, ਸਿੰਘਾਂਵਾਲਾ, ਨਾਹਲ ਖੋਟੇ ਅਤੇ ਧੱਲੇਕੇ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰਜੋਤ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਕੰਗਾਲ ਕਰ ਦਿੱਤਾ ਹੈ ਅਤੇ ਜਿਸਦਾ ਨੁਕਸਾਨ ਦੇਸ਼ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। 
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਅਤੇ ਮੋਦੀ ਨੂੰ ਵੋਟ ਪਾਉਣ ਦੇ ਬਦਲੇ ਲੋਕਾਂ ਨੂੰ ਸਿਰਫ਼ ਨਿਰਾਸ਼ਾ ਹੀ ਪੱਲੇ ਪਈ ਹੈ। ਡਾ. ਹਰਜੋਤ ਨੇ ਕਿਹਾ ਕਿ ਲੋਕ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਅੱਕੇ ਪਏ ਹਨ ਅਤੇ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਤਿਆਰ ਬੈਠੇ ਹਨ। ਇਸ ਮੌਕੇ ਰਵੀ ਗਰੇਵਾਲ, ਦਵਿੰਦਰ ਰਣੀਆਂ, ਰਾਮਪਾਲ ਧਵਨ, ਪ੍ਰਭਜੀਤ ਸਿੰਘ ਕਾਲਾ ਧੱਲੇਕੇ, ਕਰਮਜੀਤ ਸਿੰਘ, ਸੀਰਾ ਲੰਢੇਕੇ ਤੋਂ ਇਲਾਵਾ ਤਾਰੇਵਾਲਾ ਤੋਂ ਦਵਿੰਦਰ ਸਿੰਘ, ਤਰਸੇਮ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਸਾਬਕਾ ਸਰਪੰਚ ਲਾਲ ਸਿੰਘ, ਜਸਪ੍ਰੀਤ ਸਿੰਘ ਪੰਚ ਆਦਿ ਤੋਂ ਇਲਾਵਾ ਭਾਰੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ।


Related News