ਮਲੇਰੀਆ ਖਿਲਾਫ ਜਾਗਰੂਕਤਾ ਕੈਂਪ ਲਗਾਇਆ

06/18/2018 3:06:18 PM

ਵਲਟੋਹਾ (ਗੁਰਮੀਤ ਸਿੰਘ) :  ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ, ਜ਼ਿਲਾ ਮਲੇਰੀਆ ਅਫਸਰ ਡਾ. ਸਵਰਨਜੀਤ ਧਵਨ, ਜ਼ਿਲਾ ਐਪੀਡੀਮੋਲੋਜਿਸਟ ਡਾ. ਆਭਾ ਸ਼ਰਮਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਇੰਦਰ ਮੋਹਨ ਗੁਪਤਾ ਦੀ ਰਹਿਨੁਮਾਈ ਹੇਠ ਮਿੰਨੀ ਪੀ. ਐੱਚ. ਸੀ. ਰਾਜੋਕੇ ਵਿਖੇ ਮਲੇਰੀਆ ਮਹੀਨਾ ਮਨਾਇਆ ਗਿਆ। ਜਿਸ ਨੂੰ ਸੰਬੋਧਨ ਕਰਦਿਆਂ ਜੁਗਰਾਜ ਸਿੰਘ ਤੇ ਸਰਬਜੀਤ ਸਿੰਘ ਸਬ-ਇੰਸਪੈਕਟਰ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਘਰਾਂ ਦੇ ਆਲੇ ਦੁਆਲੇ ਖੜੇ ਪਾਣੀ ਤੇ ਗੰਦਗੀ ਤੋਂ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਘਰਾਂ ਦੇ ਆਲੇ-ਦੁਆਲੇ ਦੀ ਸਾਫ ਸਫਾਈ ਰੱਖਣੀ ਚਾਹੀਦੀ ਹੈ ਤਾਂ ਜੋ ਮਲੇਰੀਆ ਬੁਖਾਰ ਦੇ ਮੱਛਰ ਤੋਂ ਕੱਟਣ ਤੋਂ ਬਚਿਆ ਜਾ ਸਕੇ। ਇਸ ਮੌਕੇ ਦਲਜੀਤ ਸਿੰਘ, ਜਗਤਾਰ ਸਿੰਘ, ਬਲਜਿੰਦਰ ਸਿੰਘ, ਕਰਨਜੀਤ ਸਿੰਘ, ਸੁਰਿੰਦਰ ਸਿੰਘ, ਹਰਭਜਨ ਸਿੰਘ, ਕੁਲਵਤ ਸਿੰਘ, ਬਲਜਿੰਦਰ ਕੌਰ, ਆਸ਼ਾ ਵਰਕਰ ਅਤੇ ਹੋਰ ਪਿੰਡ ਦੇ ਮੋਹਤਬਰ ਹਾਜ਼ਰ ਸਨ।


Related News