70 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

06/18/2018 3:15:08 PM

ਟਾਂਡਾ ਉੜਮੁੜ, (ਪੰਡਿਤ)—ਟਾਂਡਾ ਪੁਲਸ ਨੇ ਟਾਂਡਾ ਪੁਲੀ ਨਜ਼ਦੀਕ ਕੀਤੀ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ 70 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. 
ਕੁਲਵਿੰਦਰ ਕੁਮਾਰ ਦੀ ਟੀਮ ਵੱਲੋਂ ਟਾਂਡਾ ਪੁਲੀ ਨਜ਼ਦੀਕ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਹੇਮ ਰਾਜ ਵਾਸੀ ਮੁਹੱਲਾ ਸਾਂਸੀਆਂ ਟਾਂਡਾ ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਕਤ ਦੋਸ਼ੀ ਦੇ ਖਿਲਾਫ਼ ਨਸ਼ਾ ਵਿਰੋਧੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ।


Related News