ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਕੈਪਟਨ, ਪੰਜਾਬ ਲਈ ਮੰਗਿਆ ਵਿਸ਼ੇਸ਼ ਪੈਕਜ

06/18/2018 4:22:51 PM

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੋਮਵਾਰ ਨੂੰ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਕੈਪਟਨ ਨੇ 31,000 ਕਰੋੜ ਰੁਪਏ ਦੇ ਕੇਂਦਰੀ ਅਨਾਜ ਭੰਡਾਰ ਲਈ ਖਰੀਦੇ ਅਨਾਜ ਦੇ ਮਾਮਲੇ 'ਚ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਕੋਲੋਂ ਨਿਜੀ ਦਖਲ ਦੀ ਮੰਗ ਕੀਤੀ। 
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ ਖਰੀਦ ਏਜੰਸੀਆਂ ਵਲੋਂ ਅਕਾਲੀ-ਭਾਜਪਾ ਸਰਕਾਰ ਸਮੇਂ ਕੇਂਦਰੀ ਅਨਾਜ ਭੰਡਾਰ ਲਈ ਖਰੀਦੇ ਗਏ ਕਣਕ, ਝੋਨੇ ਦੇ ਮਾਮਲੇ 'ਚ 31,000 ਕਰੋੜ ਦਾ ਘੋਟਾਲਾ ਹੋਣ ਦੇ ਦੋਸ਼ ਲੱਗੇ ਸਨ ਪਰ ਬਾਅਦ 'ਚ ਇਸ ਨੂੰ ਕਰਜ਼ੇ 'ਚ ਬਦਲ ਦਿੱਤਾ ਗਿਆ।
ਇਸ ਤੋਂ ਇਲਾਵਾ ਕੈਪਟਨ ਨੇ ਪ੍ਰਧਾਨ ਮੰਤਰੀ ਕੋਲੋਂ ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਪੈਕਜ ਦੀ ਮੰਗ ਕੀਤੀ ਅਤੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜਲਿਆਂਵਾਲਾਂ ਬਾਗ ਕਤਲੇਆਮ ਦੀ ਪਹਿਲੀ ਸ਼ਤਾਬਦੀ ਨੂੰ ਵੀ ਵਧੀਆ ਤਰੀਕੇ ਨਾਲ ਮਨਾਉਣ ਲਈ ਕੇਂਦਰ ਸਰਕਾਰ ਕੋਲੋਂ ਵਿੱਤੀ ਸਹਾਇਤਾ ਦੀ ਮੰਗ ਵੀ ਕੀਤੀ। 


Related News