ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਰਾਜਪਾਲ ਦੇ ਨਾਂ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

06/18/2018 5:10:45 PM

ਫ਼ਿਰੋਜ਼ਪੁਰ (ਕੁਮਾਰ) : ਲੋਕ ਇਨਸਾਫ ਪਾਰਟੀ ਜ਼ਿਲਾ ਫਿਰੋਜ਼ਪੁਰ ਦੇ ਅਹੁਦੇਦਾਰਾਂ ਨੇ ਜ਼ਿਲਾ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਏ.ਡੀ.ਸੀ. ਫਿਰੋਜ਼ਪੁਰ ਰਣਜੀਤ ਸਿੰਘ ਨੂੰ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ। ਜਿਸ ਵਿਚ ਪਾਰਟੀ ਦੇ ਆਗੂਆਂ ਨੇ ਆਤਮ ਨਗਰ ਲੁਧਿਆਣਾ ਹਲਕਾ ਦੇ ਵਿਧਾਇਕ ਸਿਮਰਜੀਤ ਬੈਂਸ 'ਤੇ ਵੇਰਕਾ ਡੇਅਰੀ ਵੱਲੋਂ ਦਰਜ ਕਰਵਾਇਆ ਮੁਕੱਦਮਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। 
ਜਾਣਕਾਰੀ ਦਿੰਦੇ ਹੋਏ ਜ਼ਿਲਾ ਪ੍ਰਧਾਨ ਜਸਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ 'ਤੇ ਦਰਜ ਕਰਵਾਏ ਗਏ ਮੁਕੱਦਮੇ ਵਿਚ ਕੋਈ ਸੱਚਾਈ ਨਹੀਂ ਹੈ ਅਤੇ ਸਿਰਫ ਸਰਕਾਰ ਵੱਲੋਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਾਲ ਇਹ ਪਰਚਾ ਕੀਤਾ ਗਿਆ ਹੈ, ਜਿਸ ਨਾਲ ਵੇਰਕਾ ਦੇ ਹੌਂਸਲੇ ਬੁਲੰਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਲੁੱਟ ਹੋਰ ਵਧੇਗੀ ਅਤੇ ਕ੍ਰਾਈਮ ਕਰਨ ਵਾਲੇ ਲੋਕਾਂ ਦੇ ਹੌਂਸਲੇ ਬੁਲੰਦ ਹੋਣਗੇ। 
ਜ਼ਿਲਾ ਪ੍ਰਧਾਨ ਜਸਬੀਰ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ, ਲੋਕਾਂ ਦੀ ਆਵਾਜ਼ ਨੂੰ ਦਬਾ ਰਹੀ ਹੈ ਅਤੇ ਸਾਡੇ ਵੱਲੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਸਰਕਾਰ ਲੋਕਾਂ ਦੀ ਆਵਾਜ਼ ਦਬਾਉਣਾ ਬੰਦ ਕਰੇ ਤੇ ਸਿਮਰਜੀਤ ਬੈਂਸ 'ਤੇ ਦਰਜ ਕੀਤਾ ਗਿਆ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ।


Related News