ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫਤਾਰ

06/18/2018 5:51:47 PM

ਤਰਨਤਾਰਨ (ਰਾਜੂ) : ਥਾਣਾ ਸਿਟੀ ਪੱਟੀ ਦੀ ਪੁਲਸ ਨੇ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਜਾਣਕਾਰੀ ਅਨੁਸਾਰ ਐੱਚ. ਸੀ. ਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਜੋਗਾ ਸਿੰਘ ਵਾਸੀ ਖਾਰਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਤਫਤੀਸ਼ ਅਫਸਰ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News