ਨੌਜਵਾਨ ਨੇ ਰੇਲਗੱਡੀ ਦੇ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

06/18/2018 7:00:21 PM

ਪਠਾਨਕੋਟ (ਸ਼ਾਰਦਾ) : ਬੀਤੀ ਰਾਤ ਭੜੋਲੀ ਰੇਲਵੇ ਸਟੇਸ਼ਨ ਦੇ ਨੇੜੇ ਇਕ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜੀ.ਆਰ.ਪੀ. ਪਠਾਨਕੋਟ ਦੇ ਏ.ਐਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਗਗਨ ਸਿੰਘ (25) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਉਪਰਲੀ ਜੈਣੀ ਵੱਜੋਂ ਹੋਈ। 
ਉਨ੍ਹਾਂ ਦੱਸਿਆ ਕਿ ਰਾਤ ਨੂੰ ਜੀ.ਆਰ.ਪੀ. ਨੂੰ ਸੂਚਨਾ ਮਿਲੀ ਸੀ ਕਿ ਰੇਲਗੱਡੀ ਦੇ ਥੱਲੇ ਆ ਕੇ ਕਿਸੇ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਲਾਸ਼ ਤੋਂ ਮਿਲੇ ਮੋਬਾਇਲ ਫੋਨ ਤੋਂ ਉਸ ਦੀ ਪਹਿਚਾਣ ਅਤੇ ਪਰਿਵਾਰ ਨਾਲ ਸੰਪਰਕ ਹੋ ਪਾਇਆ। ਦੂਜੇ ਪਾਸੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।


Related News