ਬੰਦ ਪਏ ਘਰ ’ਤੇ ਚੋਰਾਂ ਨੇ ਬੋਲਿਆ ਧਾਵਾ, ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਕੀਤੇ ਚੋਰੀ

06/19/2018 3:21:22 AM

ਮੋਗਾ, (ਅਜ਼ਾਦ)- ਸਥਾਨਕ ਆਰੀਆ ਰੋਡ ’ਤੇ ਸਥਿਤ ਇਕ ਘਰ ’ਚ ਚੋਰਾਂ ਨੇ ਧਾਵਾ ਬੋਲ ਕੇ ਨਕਦੀ ਅਤੇ ਹੋਰ ਜ਼ਰੂਰੀ ਸਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਰ ’ਚ ਹੋਈ ਚੋਰੀ ਸਬੰਧੀ ਥਾਣਾ ਸਿਟੀ ਸਾਊਥ ਨੂੰ ਦਿੱਤੀ ਸ਼ਿਕਾਇਤ ’ਚ ਬਲਵਿੰਦਰ ਕੁਮਾਰ ਪੁੱਤਰ ਭਗਤ ਰਾਮ ਨਿਵਾਸੀ ਆਰੀਆ ਸਕੂਲ ਰੋਡ ਮੋਗਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਰ ਨੂੰ ਤਾਲਾ ਲਾ ਕੇ 17 ਜੂਨ ਨੂੰ ਕਿਸੇ ਜ਼ਰੂੁਰੀ ਕੰੰਮ ਲਈ ਬਾਹਰ ਗਈ ਸੀ ਅਤੇ ਅੱਜ ਸਵੇਰੇ ਉਨ੍ਹਾਂ ਦੇ ਗੁਆਂਢੀਆਂ ਨੇ ਉਸ ਨੂੰ ਫੋਨ ਕਰਕੇ ਸੂਚਿਤ ਕੀਤਾ ਕਿ ਉਨ੍ਹਾਂ ਦੇ ਘਰ ਦੇ ਦਰਵਾਜੇ ਦੇ ਤਾਲੇ ਟੁੱਟੇ ਹੋਏ ਹਨ, ਜਿਸ ’ਤੇ ਉਨ੍ਹਾਂ ਵਾਪਸ ਆ ਕੇ ਦੇਖਿਆ ਤਾਂ ਘਰ ’ਚ ਪਈ ਅਲਮਾਰੀ ਖੁੱਲੀ ਪਈ ਸੀ ਤੇ ਸਮਾਨ ਖਿੱਲਰਿਆ ਪਿਆ ਸੀ, ਜਿਸ ’ਤੇ ਸਾਨੂੰ ਪਤਾ ਲੱਗਾ ਕਿ ਘਰ ’ਚ ਚੋਰੀ ਹੋਈ ਹੈ।
ਬਲਵਿੰਦਰ ਕੁਮਾਰ ਨੇ ਸ਼ਿਕਾਇਤ ਪੱਤਰ ’ਚ ਕੁੱਲ 22 ਹਜ਼ਾਰ ਰੁਪਏ ਨਕਦ ਅਤੇ ਹੋਰ ਜ਼ਰੂਰੀ ਕਾਗਜ਼ਾਤ ਚੋਰੀ ਹੋਣ ਦਾ ਗੱਲ ਲਿਖੀ ਹੈ। ਥਾਣਾ ਸਾਊਥ ਦੇ ਅਧਿਕਾਰੀਆਂ ਵੱਲੋਂ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 


Related News