ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਗ੍ਰਿਫਤਾਰ

06/19/2018 5:06:23 AM

ਮੋਗਾ, (ਅਜ਼ਾਦ)- ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ  ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪੁਰਾਣੀ ਦਾਣਾ ਮੰਡੀ ਮੋਗਾ ਕੋਲ ਜਾ ਰਹੇ ਸੀ ਤਾਂ ਜਾਣਕਾਰੀ ਮਿਲਣ ’ਤੇ ਜੋਗਿੰਦਰ ਸਿੰਘ ਉਰਫ ਬੱਬੂ ਨਿਵਾਸੀ ਪਿੰਡ ਬੁੱਟਰ ਕਲਾਂ ਨੂੰ ਰੋਕਿਆ ਅਤੇ ਸ਼ੱਕ ਦੇ ਅਾਧਾਰ ’ਤੇ ਤਲਾਸ਼ੀ ਲੈਣ ’ਤੇ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਖਿਲਾਫ  ਮਾਮਲਾ ਦਰਜ ਕਰ ਲਿਆ ਗਿਆ ਹੈ। 
ਇਸ ਤਰ੍ਹਾਂ ਥਾਣਾ ਬਾਘਾਪੁਰਾਣਾ ਦੇ ਇੰਚਾਰਜ ਇੰਸਪੈਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਨੱਥੋਕੇ  ਨੇਡ਼ੇ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਬਲਵੀਰ ਸਿੰਘ ਨਿਵਾਸੀ ਪਿੰਡ ਘੋਲੀਆ ਕਲਾਂ ਸ਼ਰਾਬ ਦਾ ਧੰਦਾ ਕਰਦਾ ਹੈ, ਜਿਸ ’ਤੇ ਛਾਪਾਮਾਰੀ ਕਰਕੇ 50 ਬੋਤਲਾਂ ਸ਼ਰਾਬ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ। ਇਸ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਹੌਲਦਾਰ ਰਾਜ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਮਹਿਲ  ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਅਾਧਾਰ ’ਤੇ ਜਾਗੀਰ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਦੇ ਘਰ ਛਾਪੇਮਾਰੀ ਕਰਕੇ ਸ਼ਰਾਬ ਦੀ ਚਾਲੂ ਭੱਠੀ, 300 ਲੀਟਰ ਲਾਹਨ ਅਤੇ ਦੋ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।  ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
 


Related News