ਸੁਖਬੀਰ ਸਪੱਸ਼ਟ ਕਰੇ ਕਿ ਮੋਦੀ ਸਰਕਾਰ ਵਲੋਂ ਸਿੱਖਾਂ ਨੂੰ ਮੁਆਵਜ਼ੇ ਦਾ ਵਿਰੋਧ ਕਿਉਂ? : ਖਹਿਰਾ

06/19/2018 6:46:15 AM

ਚੰਡੀਗੜ੍ਹ(ਰਮਨਜੀਤ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਮੋਦੀ ਸਰਕਾਰ ਦੀ ਸੌੜੀ ਸੋਚ ਦੇ ਫੈਸਲੇ ਤੋਂ ਹੈਰਾਨ ਹਨ ਜੋ ਕਿ ਆਪ੍ਰੇਸ਼ਨ ਬਲਿਊ ਸਟਾਰ ਤੋਂ ਬਾਅਦ ਜੋਧਪੁਰ ਜੇਲ ਵਿਚ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖੇ ਗਏ 40 ਸਿੱਖਾਂ ਨੂੰ ਮਾਮੂਲੀ 4 ਲੱਖ ਰੁਪਏ ਮੁਆਵਜ਼ਾ ਦਿੱਤੇ ਜਾਣ ਦਾ ਵਿਰੋਧ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਸ ਬਾਰੇ ਮੋਦੀ ਸਰਕਾਰ 'ਚ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਗੱਲ ਕਰਕੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਅਜਿਹਾ ਕਿਉਂ ਹੈ? ਉਨ੍ਹਾਂ ਕਿਹਾ ਬਿਨਾਂ ਕਿਸੇ ਕਸੂਰ ਦੇ 34 ਸਾਲ ਤੱਕ ਪੀੜ ਝੱਲਣ ਵਾਲੇ ਸਿੱਖਾਂ ਨਾਲ ਭਾਜਪਾ ਵੱਲੋਂ ਕੀਤਾ ਗਿਆ ਇਹ ਸਭ ਤੋਂ ਕੋਝਾ ਮਜ਼ਾਕ ਹੈ। 


Related News