ਫਿਰੋਜ਼ਪੁਰ : ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ ਲੁੱਟਣ ਦੀ ਕੋਸ਼ਿਸ਼, ਇਕ ਕਾਬੂ

06/19/2018 8:27:33 AM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ 'ਚ ਬੀਤੀ ਰਾਤ 2 ਮੋਟਰਸਾਈਕਲ ਸਵਾਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਵਲੋਂ ਇਕ ਪੈਟਰੋਲ ਪੰਪ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਪੈਟਰੋਲ ਪੰਪ ਦੇ ਮਾਲਕ ਨੇ ਦੱਸਿਆ ਕਿ ਲੁਟੇਰਿਆਂ ਨੇ ਮੁਕਾਬਲਾ ਕਰਨ ਲਈ ਗੋਲੀਆਂ ਵੀ ਚਲਾਈਆਂ ਪਰ ਇਨ੍ਹਾਂ 'ਚੋਂ ਇਕ ਲੁਟੇਰਾ ਫੜ੍ਹਿਆ ਗਿਆ, ਜਦੋਂ ਕਿ ਤਿੰਨ ਲੁਟੇਰੇ ਫਰਾਰ ਹੋ ਗਏ।
ਉਨ੍ਹਾਂ ਨੇ ਦੱਸਿਆ ਕਿ ਨਕਾਬਪੋਸ਼ ਲੁਟੇਰਿਆਂ ਕੋਲ ਪਿਸਤੌਲ ਸੀ ਅਤੇ ਘਟਨਾ ਦੇ ਸਮੇਂ ਲੱਖਾਂ ਰੁਪਿਆਂ ਦੀ ਨਕਦੀ ਉਨ੍ਹਾਂ ਕੋਲ ਸੀ। ਜੇਕਰ ਉਹ ਮੁਕਾਬਲਾ ਕਰਦੇ ਤਾਂ ਲੁਟੇਰੇ ਇਹ ਨਕਦੀ ਖੋਹ ਕੇ ਜਾ ਸਕਦੇ ਸਨ ਅਤੇ ਉਨ੍ਹਾਂ ਦਾ ਜਾਨੀ ਨੁਕਸਾਨ ਵੀ ਹੋ ਸਕਦਾ ਸੀ। ਉਨ੍ਹਾਂ ਨੇ ਦੱਸਿਆ ਕਿ ਘੱਟ ਪੈਸਿਆਂ ਵਾਲਾ ਬੈਗ ਖੋਹ ਕੇ ਲੁਟੇਰੇ ਫਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਦਿੱਤੀ। ਫਿਲਹਾਲ  ਪੁਲਸ ਵਲੋਂ ਫਰਾਰ ਹੋਏ ਤਿੰਨ ਲੁਟੇਰਿਆਂ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।


Related News