ਜ਼ਿਲੇ ਦੇ ਹਰ ਪਿੰਡ 'ਚੋਂ 10-10 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮੀਟਿੰਗ ਦਾ ਆਯੋਜਨ

06/19/2018 9:39:49 AM

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਸੁਖਪਾਲ ਢਿੱਲੋਂ)—ਪੰਜਾਬ ਸਰਕਾਰ ਵਲੋਂ ਜਾਰੀ ਘਰ-ਘਰ ਰੁਜ਼ਗਾਰ ਸਕੀਮ ਨੂੰ ਜ਼ਿਲੇ 'ਚ ਸਖਤੀ ਨਾਲ ਲਾਗੂ ਕਰਨ ਸਬੰਧ ਡਾ. ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਾਜਪਾਲ ਸਿੰਘ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਨਰਿੰਦਰ ਸਿੰਘ ਧਾਲੀਵਾਲ ਐਸ.ਡੀ.ਐਮ ਮਲੋਟ, ਗੋਪਾਲ ਸਿੰਘ ਸਹਾਇਕ ਕਮਿਸ਼ਨਰ ਜਨਰਲ, ਜ਼ਿਲਾ ਰੁਜ਼ਗਾਰ ਉਤਪਤੀ ਅਫ਼ਸਰ ਅਸ਼ੋਕ ਜ਼ਿੰਦਲ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਜਾਰੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਨੌਕਰੀ ਪ੍ਰੋਗਰਾਮ ਤਹਿਤ ਇੱਕ ਨਿਵੇਕਲੀ ਪਹਿਲ ਕਦਮੀ ਕੀਤੀ ਜਾ ਰਹੀ ਹੈ, ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਦੇ ਹਰ ਪਿੰਡ ਵਿੱਚ 10-10 ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਕਰਕੇ ਜ਼ਿਲਾ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਇਆ ਕੀਤਾ ਜਾਵੇ।  ਉਨ੍ਹਾਂ ਅੱਗੇ ਦੱਸਿਆਂ ਜਿਸ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਕਮਜੌਰ ਹੋਵੇ ਜਾਂ ਜਿਸ ਪਰਿਵਾਰ ਦੇ ਕਿਸੇ ਜੀਅ ਨੇ ਆਤਮ ਹੱਤਿਆ ਕੀਤੀ ਹੋਵੇ, ਅਨਾਥ ਬੱਚੇ ਹੋਣ ਕਮਾਈ ਦਾ ਕੋਈ ਵੀ ਸਾਧਨ ਨਾ ਹੋਵੇ ਜਾਂ ਫਿਰ ਸਰਕਾਰ ਵਲੋਂ 200 ਬਿਜਲੀ ਯੂਨਿਟ ਮੁਆਫ ਹੋਵੇ ਦੀ ਪਛਾਣ ਕਰਕੇ ਡਾਟਾ ਇੱਕਠਾ ਕੀਤਾ ਜਾਵੇ ਤਾਂ ਜੋ ਇਨ੍ਹਾਂ ਨੂੰ ਇਸ ਸਾਲ ਦੇ ਅੰਤ ਤੱਕ ਰੁਜ਼ਗਾਰ ਦੇ ਮੌਕੇ ਉਪਲਬੱਧ ਕਰਵਾਏ ਜਾ ਸਕਣ।


Related News