ਕਾਂਗਰਸੀ ਆਗੂਆਂ ਨੇ ਮੋਦੀ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

06/19/2018 10:22:54 AM

ਖਾਲੜਾ, ਭਿੱਖੀਵਿੰਡ (ਭਾਟੀਆ) : ਕਸਬਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਚੱਕ ਮੁਗਲ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਯੋਗ ਅਗਵਾਈ 'ਚ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਭੁੱਲਰ ਅਤੇ ਪਿੰਡ ਵਾਸੀਆ ਵਲੋਂ ਮੋਦੀ ਸਰਕਾਰ ਦੇ ਖਿਲਾਫ ਰੋਸ ਪ੍ਰਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਮਿਲੇ ਨਿਰਦੇਸ਼ਾ ਮੁਤਾਬਕ 14 ਜੂਨ ਤੋਂ 21 ਜੂਨ ਤੱਕ ਪਿੰਡਾ ਅੰਦਰ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਜੋ ਲੋਕਾਂ ਨੂੰ ਲਾਮਬੰਦ ਕਰਨ ਦਾ ਸੱਦਾ ਮਿਲਿਆ ਹੈ। ਉਸ ਤਹਿਤ ਅੱਜ ਦਾ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਛੇ ਦਿਨ ਆਉਣਗੇ ਦਾ ਵਾਅਦਾ ਕਰਕੇ ਸੱਤਾ 'ਚ ਕਾਬਜ਼ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਗੋ ਉਲਟਾ ਨੋਟਬੰਦੀ, ਜੀ.ਐੱਸ.ਟੀ ਵਰਗੇ ਫੈਸਲੇ ਲਾਗੂ ਕਰਕੇ ਲੋਕਾਂ ਨੂੰ ਜਿਥੇ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਗਿਆ ਹੈ। ਉਥੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਦੇ ਭਾਅ ਅਸਮਾਨੀ ਛੂਹਣ ਦੇ ਬਾਵਜੂਦ ਲੋਕਾਂ ਨੂੰ ਕੋਈ ਰਾਹਤ ਨਾ ਦੇਣੀ ਇਹ ਸਾਬਿਤ ਕਰਦੀ ਹੈ ਕਿ ਇਹ ਸਰਕਾਰ ਲੋਕ ਹਿਤੈਸ਼ੀ ਸਰਕਾਰ ਹੋਣ ਦੀ ਬਜਾਏ ਗਰੀਬ, ਮਜ਼ਦੂਰ ਅਤੇ ਕਿਸਾਨਾਂ ਦੀ ਵਿਰੋਧੀ ਸਰਕਾਰ ਹੈ । 
ਭੁਲਰ ਨੇ ਕਿਹਾ ਕਿ ਜੂ.ਪੀ.ਏ ਸਰਕਾਰ ਵੇਲੇ ਕੱਚੇ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਜ਼ਾਰ 'ਚ 104. 9 ਡਾਲਰ ਪ੍ਰਤੀ ਬੈਰਲ ਹੋਣ ਦੇ ਬਾਵਜੂਦ ਕਿਸਾਨਾਂ ਦਾ 200 ਲੀਟਰ ਡੀਜ਼ਲ ਡਰੰਮ 8182 ਰੁਪਏ 'ਚ ਭਰਦਾ ਸੀ ਤੇ ਅੱਜ ਕੱਚੇ ਤੇਲ ਦੀਆਂ ਕੀਮਤਾ 67. 50 ਡਾਲਰ ਪ੍ਰਤੀ ਬੈਰਲ ਹੋਣ ਦੇ ਬਾਵਜੂਦ ਕਿਸਾਨਾਂ ਦਾ 200 ਲੀਟਰ ਡੀਜ਼ਲ ਦਾ ਡਰੰਮ 13800 ਰੁਪਏ 'ਚ ਭਰਦਾ ਹੈ, ਜਿਸ ਤੋਂ ਸਾਫ ਪਤਾ ਲਗਦਾ ਹੈ ਕਿ ਇਹ ਮੋਦੀ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ। ਇਸ ਮੌਕੇ ਸਾਬਕਾ ਸਰਪੰਚ ਬਖਸ਼ੀਸ ਸਿੰਘ, ਬਾਬਾ ਕਲਦੀਪ ਸਿੰਘ ਆਦਿ ਹਾਜ਼ਰ ਸਨ।


Related News