ਪਲੋਪੱਤੀ ਦੀ ਸੜਕ ਦੇ ਕੰਮ ਦੀ ਕੀਤੀ ਸ਼ੁਰੂਆਤ

06/19/2018 10:34:23 AM

ਖਾਲੜਾ, ਭਿੱਖੀਵਿੰਡ (ਭਾਟੀਆ) : ਕਸਬਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਪਲੋਪੱਤੀ ਦੀ ਸੜਕ ਦਾ ਉਦਘਾਟਨ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆਂ ਕਿ ਵਿਧਾਨ ਸਭਾ ਹਲਕਾ ਖੇਮਕਰਨ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਉਲੀਕੀ ਰਣਨੀਤੀ ਤਹਿਤ ਮਾਰਕਿਟ ਕਮੇਟੀ ਖੇਮਕਰਨ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ। ਜਿਸ ਤਹਿਤ 97.80 ਕਿਲੋਮੀਟਰ ਸੜਕਾਂ ਦੀ ਰਿਪੇਅਰ ਦਾ ਕੰਮ ਇਕ ਹਜ਼ਾਰ 17 ਲੱਖ 49000 ਹਜ਼ਾਰ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਪਲੋਪੱਤੀ ਨੂੰ ਰਾਜੋਕੇ ਤੋਂ ਜਾਂਦੀ ਸੜਕ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ ਜੋ ਕਿ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੇ ਨਾਲ-ਨਾਲ ਸੜਕ ਉਪਰ ਖੜ੍ਹਦੇ ਪਾਣੀ ਦੀ ਸਮੱਸਿਆਂ ਨੂੰ ਹੱਲ ਕਰਨ ਲਈ ਵੱਖਰੇ ਤੌਰ 'ਤੇ ਪਿੰਡ ਪਲੋਪੱਤੀ ਨੂੰ ਗ੍ਰਾਂਟ ਜਾਰੀ ਕੀਤੀ ਜਾਵੇਗੀ। ਇਸ ਮੌਕੇ ਪੀ. ਡਬਲਯੂ. ਡੀ ਵਿਭਾਗ ਦੇ ਐੱਸ.ਡੀ.ਓ ਦਿਆਲ ਕ੍ਰਿਸ਼ਨ ਸ਼ਰਮਾ ਪੱਟੀ, ਹਰਜੀਤ ਸਿੰਘ ਜੇ.ਈ, ਠੇਕੇਦਾਰ ਮੈਸਰਜ ਸਰਜੀਤ ਸਿੰਘ ਆਦਿ ਹਾਜ਼ਰ ਸਨ।


Related News