ਨੌਜਵਾਨ ਬਗੀਚਾ ਸਿੰਘ ਦੀ ਭੇਤਭਰੇ ਹਾਲਾਤ ''ਚ ਮੌਤ

06/19/2018 10:45:37 AM

ਜਲਾਲਾਬਾਦ,(ਟੀਨੂੰ ਦੀਪਕ)—ਪਿੰਡ ਮੋਹਕਮ ਅਰਾਈਆਂ ਵਿਖੇ ਉਸ ਸਮੇਂ ਸੋਂਗ ਦੀ ਲਹਿਰ ਦੌੜ ਗਈ, ਜਦੋਂ ਪਿੰਡ 'ਚ ਰਹਿੰਦੇ ਇਕ ਨੌਜਵਾਨ ਦੀ ਸੁਲਤਾਨਪੁਰ ਲੋਧੀ ਵਿਖੇ ਭੇਤਭਰੇ ਹਾਲਾਤ 'ਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ।
ਮ੍ਰਿਤਕ ਨੌਜਵਾਨ ਬਗੀਚਾ ਸਿੰਘ (21) ਪੁੱਤਰ ਜੀਤ ਸਿੰਘ ਦੇ ਵੱਡੇ ਭਰਾ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਗੀਚਾ ਸਿੰਘ ਕੱਲ ਸਵੇਰੇ 11 ਵਜੇ ਦੇ ਕਰੀਬ ਘਰ ਇਹ ਕਹਿ ਕੇ ਚਲਾ ਗਿਆ ਕਿ ਉਹ ਜਲਾਲਾਬਾਦ ਸ਼ਹਿਰ ਕਿਸੇ ਕੰਮ ਲਈ ਜਾ ਰਿਹਾ ਹੈ। 
ਉਹ ਸਾਰਾ ਦਿਨ ਘਰ ਵਾਪਸ ਨਹੀਂ ਮੁੜਿਆ ਅਤੇ ਰਾਤ ਹੋਣ ਸਮੇਂ ਸਾਡੇ ਵੱਲੋਂ ਉਸ ਦੇ ਮੋਬਾਇਲ 'ਤੇ ਫੋਨ ਕੀਤਾ ਗਿਆ। ਇਸ ਦੌਰਾਨ ਸਾਡੇ  ਵੱਲੋਂ ਵਾਰ-ਵਾਰ ਫੋਨ ਕਰਨ 'ਤੇ ਵੀ ਉਸ ਨੇ ਸਾਡਾ ਫੋਨ ਨਹੀਂ ਚੁੱਕਿਆ, ਜਿਸ ਤੋਂ ਬਾਅਦ ਸਾਡੇ ਵੱਲੋਂ ਆਪਣੇ ਪੱਧਰ 'ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ, ਪਰ ਉਹ ਨਾ ਮਿਲਿਆ। 
ਕੁਲਦੀਪ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਉਸ ਦੇ ਮੋਬਾਇਲ ਤੋਂ ਕਿਸੇ ਵਿਅਕਤੀ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਦੀ ਸੁਲਤਾਨਪੁਰ ਲੋਧੀ ਵਿਖੇ ਬਣੇ ਰੇਲਵੇ ਪੁਲਾਂ ਦੇ ਹੇਠਾਂ ਲਾਸ਼ ਪਈ ਮਿਲੀ ਹੈ।
ਉਸ ਨੇ ਦੱਸਿਆ ਕਿ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਦੀ ਲਾਸ਼ ਲੈਣ ਲਈ ਸੁਲਤਾਨਪੁਰ ਲੋਧੀ ਲਈ ਰਵਾਨਾ ਹੋ ਗਏ। ਉਸ ਦੀ ਮੌਤ ਦਾ ਸਹੀ ਕਾਰਨ ਪਤਾ ਨਹੀਂ ਲੱਗ ਸਕਿਆ ਹੈ।


Related News