ਸਵੀਡਨ ਦੇ ਮਾਲਮੋ ਸ਼ਹਿਰ ''ਚ ਗੋਲੀਬਾਰੀ, 2 ਮਰੇ

06/19/2018 1:56:14 PM

ਸਟਾਕਹੋਲਮ (ਭਾਸ਼ਾ)— ਸਵੀਡਨ ਦੇ ਤਟੀ ਮਾਲਮੋ ਸ਼ਹਿਰ ਵਿਚ ਕੱਲ ਦੇਰ ਰਾਤ ਹੋਈ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਮੰਗਲਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਹਸਪਤਾਲ ਵਿਚ 6 ਜ਼ਖਮੀਆਂ ਨੂੰ ਲਿਆਂਦਾ ਗਿਆ, ਜਿਨ੍ਹਾਂ ਵਿਚੋਂ ਦੋ ਲੋਕਾਂ ਦੀ ਮੌਤ ਹੋ ਗਈ। ਪੁਲਸ ਬੁਲਾਰੇ ਨੇ ਦੱਸਿਆ ਕਿ ਇਸ ਘਟਨਾ ਨੂੰ ਅੱਤਵਾਦ ਨਾਲ ਜੋੜ ਕੇ ਨਹੀਂ ਦੇਖਿਆ ਜਾ ਰਿਹਾ ਹੈ। ਹਾਲੇ ਤੱਕ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦਾ ਅੱਤਵਾਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਹਸਪਤਾਲ ਵਿਚ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।


Related News