ਕੇਂਦਰ ਸਰਕਾਰ ਖਿਲਾਫ ਕਾਂਗਰਸੀਆਂ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ

06/19/2018 2:24:33 PM

ਮੱਲੀਆਂ ਕਲਾਂ, (ਟੁੱਟ)—ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਧਾਨ ਸਭਾ ਹਲਕਾ ਨਕੋਦਰ ਕਾਂਗਰਸ ਦੇ ਇੰਚਾਰਜ ਜਗਬੀਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅਤੇ ਪ੍ਰਧਾਨ ਯੂਥ ਕਾਂਗਰਸ ਹਲਕਾ ਨਕੋਦਰ ਤਵਨੇਸ਼ ਕੰਡਾ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਨਕੋਦਰ ਅਧੀਨ ਪੈਂਦੇ ਦੋਨਾ ਇਲਾਕੇ ਦੇ ਕਾਂਗਰਸੀ ਵਰਕਰਾਂ ਵੱਲੋਂ ਨਕੋਦਰ-ਕਪੂਰਥਲਾ ਮਾਰਗ 'ਤੇ ਸਥਿਤ ਪਿੰਡ ਉੱਗੀ ਦੇ ਬੱਸ ਸਟਾਪ 'ਤੇ ਡੀਜ਼ਲ ਪੈਟਰੋਲ, ਮਹਿੰਗਾਈ, ਬੇਰੁਜ਼ਗਾਰੀ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਕੇ ਪੁਤਲਾ ਫੁਕਿਆ ਗਿਆ। ਇਸ ਸਮੇਂ ਜਗਬੀਰ ਸਿੰਘ ਬਰਾੜ ਨੇ ਆਖਿਆ ਕਿ ਰੋਜ਼ਮੱਰਾ ਦੀਆਂ ਵਸਤਾਂ ਦੇ ਭਾਅ ਦਿਨੋ-ਦਿਨ ਵਧ ਰਹੇ ਹਨ, ਜਿਸ ਨਾਲ ਗਰੀਬ ਵਰਗ ਦੇ ਲੋਕਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਲੋਕ ਮਹਿੰਗਾਈ ਦੀ ਮਾਰ ਕਾਰਨ 2019 ਦੀਆਂ ਚੋਣਾਂ ਵੇਲੇ ਬੀ. ਜੇ. ਪੀ. ਮੋਦੀ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ। 
ਇਸ ਸਮੇਂ ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਮੀਤ ਪ੍ਰਧਾਨ ਤੇ ਸਰਪੰਚ ਹਰਪ੍ਰੀਤ ਸਿੰਘ ਡਿੰਪਲ, ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਜਨਰਲ ਸਕੱਤਰ ਦੀਨਾ ਨਾਥ ਘਈ, ਕ੍ਰਿਸ਼ਨ ਲਾਲ ਬਠਲਾ, ਰਜਨੀਸ਼ ਕੁਮਾਰ ਗੌਤਮ, ਲੰਬੜਦਾਰ ਇਕਬਾਲ ਸਿੰਘ, ਬਲਰਾਜ ਕੰਡਾ, ਗਗਨ ਔਜਲਾ, ਤਰਲੋਚਨ ਸਿੰਘ ਸੰਘਾ, ਸਰਬਦਿਆਲ ਸਿੰਘ, ਅਵਤਾਰ ਸਿੰਘ ਤੇ ਰੇਸ਼ਮ ਸਿੰਘ ਮੱਲੀ ਆਦਿ ਹਾਜ਼ਰ ਸਨ।


Related News