ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਸਿੱਧੂ ਵੱਲੋਂ ਲਏ ਗਏ ਐਕਸ਼ਨ ''ਤੇ ਓ. ਪੀ. ਸੋਨੀ ਦਾ ਵੱਡਾ ਬਿਆਨ (ਵੀਡੀਓ)

06/19/2018 6:47:32 PM

ਜਲੰਧਰ (ਸੋਨੂੰ, ਜਤਿੰਦਰ)— ਉਦਯੋਗਪਤੀਆਂ ਦੇ ਨਾਲ ਮੁਲਾਕਾਤ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਓ. ਪੀ. ਸੋਨੀ ਅੱਜ ਜਲੰਧਰ ਦੇ ਸਰਕਿਟ ਹਾਊਸ ਪਹੁੰਚੇ। ਇਸ ਮੌਕੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ, ਐੱਸ. ਐੱਸ. ਪੀ. ਦਿਹਾਤੀ ਵੱਲੋਂ ਉਨ੍ਹਾਂ ਦਾ ਸਲਾਮੀ ਦੇ ਕੇ ਸਨਮਾਨ ਕੀਤਾ ਗਿਆ। ਸੋਨੀ ਨੇ ਉਦਯੋਗਪਤੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਇਸ ਮੌਕੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨੀਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਸਿੱਧੂ ਨੂੰ ਕਾਰਵਾਈ ਕਰਨ ਤੋਂ ਪਹਿਲਾਂ ਪਾਲਿਸੀ ਬਣਾਉਣੀ ਚਾਹੀਦੀ ਸੀ ਅਤੇ ਫਿਰ ਕੋਈ ਕਾਰਵਾਈ ਕਰਨੀ ਚਾਹੀਦੀ ਸੀ। ਓ. ਪੀ. ਸੋਨੀ ਨੇ ਵੀ ਨਵਜੋਤ ਸਿੱਧੂ ਦੀ ਕਾਰਵਾਈ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਸਿੱਧੂ ਵੱਲੋਂ ਇਹ ਕਾਰਵਾਈ ਜਲਦਬਾਜ਼ੀ 'ਚ ਕੀਤੀ ਗਈ ਹੈ। ਇਥੇ ਸਾਫ ਜ਼ਾਹਰ ਹੁੰਦਾ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਕੀਤੀ ਗਈ ਕਾਰਵਾਈ 'ਤੇ ਉਨ੍ਹਾਂ ਦੇ ਮੰਤਰੀ ਹੀ ਉਨ੍ਹਾਂ ਦੇ ਖਿਲਾਫ ਲੱਗ ਰਹੇ ਹਨ। 

PunjabKesariਇਸ ਦੌਰਾਨ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਕੌਂਸਲਰ ਟੀਕਾ, ਸਾਬਕਾ ਮੰਤਰੀ ਅਵਤਾਰ ਹੈਨਰੀ, ਕਾਂਗਰਸ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ, ਵਿਧਾਇਕ ਰਾਜਿੰਦਰ ਬੇਰੀ ਸਮੇਤ ਹੋਰ ਕਾਂਗਰਸੀਆਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ।


Related News