ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ, ਕਾਂਗਰਸ ''ਤੇ ਵਿੰਨ੍ਹੇ ਨਿਸ਼ਾਨੇ

06/19/2018 3:58:05 PM

ਚੰਡੀਗੜ੍ਹ (ਮੀਤ) : ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਇੱਥੇ ਭਾਜਪਾ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵਿਚਾਰ-ਚਰਚਾ ਕੀਤੀ ਗਈ। ਸ਼ਵੇਤ ਮਲਿਕ ਭਾਜਪਾ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਹੈ। ਕਾਂਗਰਸ 'ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਧੋਖਾ ਦਿੱਤਾ ਹੈ ਅਤੇ ਆਪਣੇ ਪੰਜੇ 'ਚ ਪੰਜਾਬ ਦੀ ਜਨਤਾ ਨੂੰ ਜਕੜ ਦਿੱਤਾ ਹੈ, ਜਿਸ ਕਾਰਨ ਆਮ ਜਨਤਾ ਦਾ ਜਿਊਣਾ ਮੁਹਾਲ ਹੋ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ 'ਤੇ ਬੋਲਦਿਆਂ ਸ਼ਵੇਤ ਮਲਿਕ ਨੇ ਕਿਹਾ ਕਿ ਸੁਨੀਲ ਜਾਖੜ ਨੇ ਜਿਹੜੀ ਯਾਤਰਾ ਕੱਢੀ ਹੈ, ਉਸ ਲਈ ਮਾਫੀ ਯਾਤਰਾ ਦੁਬਾਰਾ ਕੱਢਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਪੰਜਾਬ ਦਾ 15 ਮਹੀਨਿਆਂ 'ਚ ਬੁਰਾ ਹਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਨੂੰ ਭੜਕਾਉਣਾ ਨਹੀਂ ਚਾਹੀਦਾ, ਸਗੋਂ ਖੁਦ ਨੂੰ ਪਛਤਾਵਾ ਕਰਨਾ ਚਾਹੀਦਾ ਹੈ।


Related News