ਦਾਜ ਦੀ ਮੰਗ ਕਰਨ ਵਾਲੇ ਪਤੀ ਵਿਰੁੱਧ ਕੇਸ ਦਰਜ

06/19/2018 4:16:38 PM

ਗੁਰਦਾਸਪੁਰ (ਵਿਨੋਦ) : ਵਿਆਹ ਤੋਂ ਬਾਅਦ ਪਤਨੀ ਨੂੰ ਪੇਕਿਆਂ ਤੋਂ 5 ਲੱਖ ਰੁਪਏ ਲਿਆਉਣ ਦੀ ਮੰਗ ਕਰਨ ਵਾਲੇ ਦੋਸ਼ੀ ਪਤੀ ਦੇ ਵਿਰੁੱਧ ਸਿਟੀ ਪੁਲਸ ਗੁਰਦਾਸਪੁਰ ਨੇ ਧਾਰਾ 498 ਏ ਅਧੀਨ ਕੇਸ ਦਰਜ ਕੀਤਾ ਹੈ, ਪਰ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਪੁਲਸ ਸਟੇਸ਼ਨ ਇੰਚਾਰਜ਼ ਸ਼ਾਮ ਲਾਲ ਨੇ ਦੱਸਿਆ ਕਿ ਇਕ ਵਿਆਹੁਤਾ ਪ੍ਰੀਆ ਪੁੱਤਰੀ ਬਨਾਰਸੀ ਦਾਸ ਨਿਵਾਸੀ ਗੁਰਦਾਸਪੁਰ ਨੇ ਜ਼ਿਲਾ ਪੁਲਸ ਮੁਖੀ ਨੂੰ 15 ਫਰਵਰੀ 2018 ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਵਿਆਹ 17 ਮਈ 2015 ਨੂੰ ਗੁਰਨਾਮ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਪਿੰਡ ਘੁੱਲਾ ਦੇ ਨਾਲ ਹੋਇਆ ਸੀ। ਉਸ ਦਾ ਪਤੀ ਵਿਆਹ ਦੇ ਕੁਝ ਸਮੇਂ ਬਾਅਦ ਹੀ ਉਸ ਨੂੰ ਪੇਕਿਆ ਤੋਂ 5 ਲੱਖ ਰੁਪਏ ਲਿਆਉਣ ਦੇ ਲਈ ਦਬਾਅ ਪਾਉਣ ਲੱਗਾ ਅਤੇ ਮੰਗ ਪੂਰੀ ਨਾ ਹੋਣ 'ਤੇ ਉਸ ਨਾਲ ਮਾਰਕੁੱਟ ਕਰਕੇ ਘਰ ਤੋਂ ਕੱਢ ਦਿੱਤਾ। ਉਦੋਂ ਤੋਂ ਉਹ ਪੇਕੇ ਘਰ ਰਹਿ ਰਹੀ ਹੈ। ਇਸ ਸ਼ਿਕਾਇਤ ਦੀ ਜਾਂਚ ਮਹਿਲਾ ਵੈਲਫੇਅਰ ਕਮੇਟੀ ਵਲੋਂ ਕੀਤੀ ਗਈ ਅਤੇ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਗੁਰਨਾਮ ਸਿੰਘ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।


Related News