ਜ਼ਮੀਨੀ ਝਗੜੇ ਕਾਰਨ ਕੁੱਟਮਾਰ ਕਰਨ ਵਾਲੇ ਭਰਾ-ਭਰਜਾਈ ਖਿਲਾਫ ਮਾਮਲਾ ਦਰਜ

06/19/2018 4:29:40 PM

ਟਾਂਡਾ ਉੜਮੁੜ (ਪੰਡਿਤ) : ਪਿੰਡ ਜਲਾਲਪੁਰ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਹੀ ਭਰਾ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਅਤੇ ਉਸ ਦੀ ਪਤਨੀ ਦੇ ਖਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਜੋਗਿੰਦਰ ਸਿੰਘ ਪੁੱਤਰ ਧਰਮ ਸਿੰਘ ਦੇ ਬਿਆਨ ਦੇ ਅਧਾਰ 'ਤੇ ਉਸ ਦੇ ਭਰਾ ਬਲਵਿੰਦਰ ਸਿੰਘ ਅਤੇ ਭਰਜਾਈ ਹਰਬੰਸ ਕੌਰ ਦੇ ਖਿਲਾਫ਼ ਦਰਜ ਕੀਤਾ ਹੈ। 
ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਉਸਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ ਇਸੇ ਰੰਜਿਸ਼ ਨੂੰ ਲੈ ਕੇ ਖੇਤਾਂ ਨੂੰ ਗਏ ਸਮੇ ਉਨ੍ਹਾਂ ਉਸ ਨਾਲ ਕੁੱਟਮਾਰ ਕਰਕੇ ਉਸ ਨੂੰ ਜਖ਼ਮੀ ਕਰ ਦਿੱਤਾ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News