ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

06/19/2018 5:10:29 PM

ਨਵਾਂਸ਼ਹਿਰ (ਤ੍ਰਿਪਾਠੀ)— ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਇੰਡੀਕੋ ਕਾਰ 'ਚ ਨਾਜਾਇਜ਼ ਸ਼ਰਾਬ ਲਿਆ ਰਹੇ ਚਾਲਕ ਨੂੰ 35 ਬੋਤਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਸੁਭਾਸ਼ ਬਾਠ ਨੇ ਦੱਸਿਆ ਕਿ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਰਾਬ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪੁੱਲ ਨਹਿਰ ਹਿਆਲਾ ਮੌਜੂਦ ਸਨ। ਇਸੇ ਦੌਰਾਨ ਪੁਲਸ ਦੇ ਇਕ ਮੁਖਬਰ ਵਿਸ਼ੇਸ਼ ਦੀ ਸੂਚਨਾ 'ਤੇ ਨਵਾਂਸ਼ਹਿਰ ਤੋਂ ਨਹਿਰ ਦੇ ਨਾਲ-ਨਾਲ ਇੰਡੀਕੋ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਕਾਰ 'ਚੋਂ 35 ਬੋਤਲ ਨਾਜਾਇਜ ਸ਼ਰਾਬ ਬਰਾਮਦ ਹੋਈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਸੁੱਖਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕਾਜਮਪੁਰ ਥਾਣਾ ਰਾਹੋਂ ਦੇ ਤੌਰ 'ਤੇ ਕੀਤੀ ਗਈ ਹੈ। ਐੱਸ. ਐੱਚ. ਓ. ਬਾਠ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਖਿਲਾਫ ਦੀ ਪੰਜਾਬ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।


Related News