''ਮਿਸ਼ਨ ਤੰਦਰੁਸਤ ਪੰਜਾਬ'' ਤਹਿਤ ਨਾਇਬ ਤਹਿਸੀਲਦਾਰ ਨੇ ਕੀਤੀ ਮੈਡੀਕਲ ਦਵਾਈਆਂ ਦੀ ਚੈਕਿੰਗ

06/20/2018 7:33:32 AM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਸੁਖਪਾਲ ਢਿੱਲੋਂ) : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਵੜਿੰਗ ਵਲੋਂ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੰਡੀ ਲੱਖੇਵਾਲੀ ਵਿਖੇ ਮੈਡੀਕਲ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ ਦੀ ਅਚਣਚੇਤੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜਿਨਾਂ ਦਵਾਈਆਂ ਦੀ ਮਿਆਦ ਖਤਮ ਹੋ ਚੁੱਕੀ ਹੈ ਉਨ੍ਹਾਂ ਨੂੰ ਨਾ ਵੇਚਿਆ ਜਾਵੇ। ਇਸ ਮੌਕੇ ਉਨ੍ਹਾਂ ਮੈਡੀਕਲ ਦਵਾਈਆਂ ਵੇਚਣ ਵਾਲੀਆਂ ਨੂੰ ਸਖਤ ਹਦਾਇਤ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਗਲਤ ਦਵਾਈਆਂ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।


Related News