ਭੇਦਭਰੀ ਹਾਲਤ ''ਚ ਫੌਜੀ ਦੀ ਮੌਤ

06/19/2018 5:23:24 PM

ਬਟਾਲਾ (ਬੇਰੀ) : ਪਿੰਡ ਦਮੋਦਰ ਵਿਖੇ ਭੇਦਭਰੀ ਹਾਲਤ 'ਚ ਫੌਜੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਏ.ਐੱਸ.ਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਦਮੋਦਰ ਡੀ.ਐੱਚ.ਸੀ ਸੈਨਾ 'ਚ ਨੌਕਰੀ ਕਰਦਾ ਸੀ ਤੇ ਬੀਮਾਰ ਹੋਣ ਕਾਰਨ ਛੁੱਟੀ 'ਤੇ ਆਇਆ ਸੀ। ਇਸੇ ਦੌਰਾਨ ਮਨਜੀਤ ਸਿੰਘ ਨੇ ਗਲਤ ਦਵਾਈ ਖਾ ਲਈ ਜਿਸ ਕਾਰਨ ਉਸ ਦੀ ਹਾਲਤ ਗੰਭੀਰ ਬਣ ਗਈ ਤੇ ਉਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਮਨਜੀਤ ਸਿੰਘ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਏ.ਐੱਸ.ਆਈ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਦਲਬੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਕਿਲਾ ਲਾਲ ਸਿੰਘ ਵਿਖੇ 174 ਸੀ.ਆਰ.ਪੀ.ਸੀ ਦੀ ਕਾਰਵਾਈ ਕਰ ਦਿੱਤੀ ਹੈ।


Related News