ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

06/19/2018 5:28:11 PM

ਸ਼੍ਰੀਨਗਰ/ ਨਵੀਂ ਦਿੱਲੀ— ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਸੀ.ਐੈੱਮ. ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਤੋਂ ਆਪਣਾ ਸਮਰਥਨ ਵਾਪਸ ਲੈਣ ਲਿਆ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਹੀ ਦਿੱਲੀ 'ਚ ਰਾਜ ਦੇ ਸਾਰੇ ਵੱਡੇ ਨੇਤਾਵਾਂ ਨਾਲ ਬੈਠਕ ਕੀਤੀ, ਜਿਸ ਤੋਂ ਬਾਅਦ ਭਾਜਪਾ ਨੇ ਸਮਰਥਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਮਹਿਬੂਬਾ ਮੁਫਤੀ ਨੇ ਭਾਜਪਾ ਦੇ ਐਲਾਨ ਤੋਂ ਬਾਅਦ ਰਾਜਪਾਲ ਐੈੱਨ.ਐੈੱਨ. ਵੋਹਰਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਸ਼ਾਮ ਚਾਰ ਵਜੇ ਪੀ.ਡੀ.ਪੀ. ਦੀ ਬੈਠਕ ਬੁਲਾਈ ਗਈ ਹੈ। ਭਾਜਪਾ ਕੋਟੇ ਦੇ ਸਾਰੇ ਮੰਤਰੀਆਂ ਨੇ ਆਪਣੀ ਅਸਤੀਫਾ ਸੌਂਪ ਦਿੱਤਾ ਹੈ।
ਭਾਜਪਾ ਨੇ ਸਮਰਥਨ ਵਾਪਸੀ ਚਿੱਠੀ ਰਾਜਪਾਲ ਨੂੰ ਸੌਂਪ ਦਿੱਤੀ ਹੈ। ਭਾਜਪਾ ਵੱਲੋਂ ਰਾਜਪਾਲ ਸਾਸ਼ਨ ਦੀ ਮੰਗ ਕੀਤੀ ਗਈ ਹੈ। ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਾਜਪਾ ਨੇਤਾਵਾਂ ਨੂੰ ਮਿਲਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਐੈੱਨ.ਐੈਸ.ਏ. ਅਜੀਤ ਡੋਵਾਲ ਨਾਲ ਵੀ ਮੁਲਾਕਾਤ ਕੀਤੀ ਹੈ।
ਫੈਸਲੇ ਤੋਂ ਬਾਅਦ ਭਾਜਪਾ ਨੇਤਾ ਸ਼ਾਮ ਮਾਧਵ ਨੇ ਕਿਹਾ ਕਿ ਅਸੀਂ ਗ੍ਰਹਿ ਮੰਤਰਾਲੇ, ਜੰਮੂ ਕਸ਼ਮੀਰ ਦੇ ਤਿੰਨ ਸਾਲ ਦੇ ਕੰਮਕਾਜ, ਸਾਰੀਆਂ ਏਜੰਸੀਆਂ ਨਾਲ ਸੁਲਾਹ ਕਰਕੇ ਫੈਸਲਾ ਕੀਤਾ ਹੈ, ਜਿਸ ਤੋਂ ਬਾਅਦ ਇਹ ਤੈਅ ਹੋਇਆ ਹੈ ਕਿ ਭਾਜਪਾ ਆਪਣਾ ਸਮਰਥਨ ਵਾਪਸ ਲੈ ਰਹੀ ਹੈ। ਰਾਮ ਮਾਧਵ ਨੇ ਕਿਹਾ ਹੈ ਕਿ ਤਿੰਨ ਸਾਲ ਪਹਿਲਾਂ ਜੋ ਜਨਅਦੇਸ਼ ਆਇਆ ਸੀ, ਉਸ ਸਮੇਂ ਅਜਿਹੇ ਹਾਲਾਤ ਸਨ, ਜਿਸ ਕਾਰਨ ਸੀ ਜਿਸ ਕਾਰਨ ਇਹ ਗੱਠਜੋੜ ਕਾਰਨ ਹੋਇਆ ਸੀ ਪਰ ਜੋ ਹਾਲਾਤ ਬਣਦੇ ਜਾ ਰਹੇ ਸਨ, ਉਸ ਨੂੰ ਗੱਠਜੋੜ 'ਚ ਅੱਗੇ ਚਲਣਾ ਮੁਸ਼ਕਿਲ ਹੋ ਗਿਆ ਸੀ।


Related News